ਪਾਬੰਦੀਸ਼ੁਦਾ ਪ੍ਰੈਗਾਬਲਿਨ ਕੈਪਸੂਲਾਂ ਦੇ 6 ਪੱਤਿਆਂ ਸਮੇਤ ਇਕ ਗ੍ਰਿਫ਼ਤਾਰ

Saturday, Oct 31, 2026 - 06:13 PM (IST)

ਪਾਬੰਦੀਸ਼ੁਦਾ ਪ੍ਰੈਗਾਬਲਿਨ ਕੈਪਸੂਲਾਂ ਦੇ 6 ਪੱਤਿਆਂ ਸਮੇਤ ਇਕ ਗ੍ਰਿਫ਼ਤਾਰ

ਫਰੀਦਕੋਟ (ਰਾਜਨ)- ਫਰੀਦਕੋਟ ਪੁਲਸ ਵੱਲੋਂ ਨਸ਼ਿਆਂ ਅਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਖ਼ਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿਟੀ-2 ਦੀ ਪੁਲਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਪਰੈਗਾਬਲਿਨ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ-2 ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਸਾਦਿਕ ਚੌਕ ਤੋਂ ਜੀ. ਜੀ. ਐੱਸ. ਮੈਡੀਕਲ ਕਾਲਜ ਵੱਲ ਜਾ ਰਹੀ ਸੀ। ਇਸ ਦੌਰਾਨ ਮੁਖ਼ਬਰ ਖ਼ਾਸ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਵਰਿੰਦਰ ਸਿੰਘ ਵਾਸੀ ਬਸਤੀ ਜੋਗੀਆਂ ਵਾਲੀ, ਜ਼ਿਲਾ ਫਰੀਦਕੋਟ, ਪਾਬੰਦੀਸ਼ੁਦਾ ਦਵਾਈਆਂ ਦੇ ਕੈਪਸੂਲ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਜਹਾਜ਼ ਗਰਾਊਂਡ ਫਰੀਦਕੋਟ ਨੇੜੇ ਖੜ੍ਹਾ ਹੋ ਕੇ ਕੈਪਸੂਲਾਂ ਦੀ ਵਿਕਰੀ ਕਰ ਰਿਹਾ ਹੈ।

ਇਹ ਵੀ ਪੜ੍ਹੋ- ਪਰਵਿੰਦਰ ਝੋਟਾ ਕਤਲ ਮਾਮਲੇ 'ਚ ਡਰੱਗ ਇੰਸਪੈਕਟਰ ਦੀਆਂ ਵਧੀਆਂ ਮੁਸ਼ਕਿਲਾਂ, ਵਿਜੀਲੈਂਸ ਨੇ ਕੱਸਿਆ ਸ਼ਿਕੰਜਾ (ਵੀਡੀਓ)

ਪੁਲਸ ਪਾਰਟੀ ਨੇ ਮੁਖ਼ਬਰ ਵੱਲੋਂ ਦਿੱਤੀ ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਦੱਸੇ ਗਏ ਟਿਕਾਣੇ ’ਤੇ ਛਾਪੇਮਾਰੀ ਕੀਤੀ ਅਤੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ। ਪੁਲਸ ਵੱਲੋਂ ਉਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ ਪਾਬੰਦੀਸ਼ੁਦਾ ਪ੍ਰੈਗਾਬਲਿਨ ਕੈਪਸੂਲਾਂ ਦੇ 6 ਪੱਤੇ ਬਰਾਮਦ ਹੋਏ। ਪੁਲਸ ਨੇ ਬਰਾਮਦਗੀ ਦੇ ਆਧਾਰ ’ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- Amritsar Airport 'ਤੇ ਯਾਤਰੀਆਂ ਨੂੰ ਮਿਲੇਗੀ ਵੱਡੀ ਸਹੂਲਤ, ਹੁਣ ਨਹੀਂ ਦਿਖਾਉਣੇ ਪੈਣਗੇ ਦਸਤਾਵੇਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News