70 ਸ਼ੀਸ਼ੀਆਂ ਤੇ ਨਸ਼ੇ ਦੀਆਂ ਗੋਲੀਆਂ ਸਮੇਤ ਇੱਕ ਕਾਬੂ

Saturday, Sep 27, 2025 - 06:21 PM (IST)

70 ਸ਼ੀਸ਼ੀਆਂ ਤੇ ਨਸ਼ੇ ਦੀਆਂ ਗੋਲੀਆਂ ਸਮੇਤ ਇੱਕ ਕਾਬੂ

ਸ੍ਰੀ ਮੁਕਤਸਰ ਸਾਹਿਬ(ਪਵਨ ਤਨੇਜਾ, ਖੁਰਾਣਾ)- ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਸ ਨੇ 70 ਸ਼ੀਸ਼ੀਆਂ ਅਤੇ 700 ਨਸ਼ੇ ਦੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਹਰਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਜਦ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਗੋਨਿਆਣਾ ਤੋਂ ਭੰਗਚੜੀ ਰੋਡ ਸੇਮਨਾਲਾ ਰੁਪਾਣਾ ਕੋਲ ਪੁੱਜੇ ਤਾਂ ਇੱਕ ਨੌਜਵਾਨ ਪਟੜੀ ’ਤੇ ਬੈਗ ਦੀ ਫਰੋਲਾ ਫਰਾਲੀ ਕਰਦਾ ਦਿਖਾਈ ਦਿੱਤਾ।

ਇਹ ਵੀ ਪੜ੍ਹੋ- ਗਾਇਕ ਰਾਜਵੀਰ ਜਵੰਦਾ ਦੇ ਹਾਦਸੇ 'ਤੇ ਰਾਜਾ ਵੜਿੰਗ ਨੇ ਪ੍ਰਗਟਾਇਆ ਦੁਖ, ਸਿਹਤਯਾਬੀ ਲਈ ਕੀਤੀ ਅਰਦਾਸ

ਉੁਕਤ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ। ਪੁਲਸ ਨੇ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਉਸਦੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਦੇ ਬੈਗ ਵਿੱਚੋਂ 70 ਸ਼ੀਸ਼ੀਆਂ ਅਤੇ 700 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ। ਉਕਤ ਵਿਅਕਤੀ ਦੀ ਪਛਾਣ ਰਛਪਾਲ ਸਿੰਘ ਪਾਲੀ ਵਾਸੀ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ। ਪੁਲਸ ਨੇ ਉਸ ਦੇ ਖਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਕੇਂਦਰੀ ਮੰਤਰੀ ਦਾ ਵੱਡਾ ਬਿਆਨ, ਸਿੱਧਾ ਕਿਸਾਨਾਂ ਦੇ ਖਾਤਿਆਂ 'ਚ ਆਉਣਗੇ 1600 ਕਰੋੜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News