ਇਕ ਦੇਸੀ ਪਿਸਤੌਲ ਤੇ ਮੈਗਜ਼ੀਨ ਸਮੇਤ ਇਕ ਕਾਬੂ, ਮਾਮਲਾ ਦਰਜ

Friday, Jul 18, 2025 - 06:54 PM (IST)

ਇਕ ਦੇਸੀ ਪਿਸਤੌਲ ਤੇ ਮੈਗਜ਼ੀਨ ਸਮੇਤ ਇਕ ਕਾਬੂ, ਮਾਮਲਾ ਦਰਜ

ਫਿਰੋਜ਼ਪੁਰ (ਪਰਮਜੀਤ ਸੋਢੀ): ਥਾਣਾ ਕੈਂਟ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਇਕ ਦੇਸੀ ਪਿਸਤੌਲ ਸਮੇਤ ਮੈਗਜ਼ੀਨ ਗ੍ਰਿਫ਼ਤਾਰ ਕਰਕੇ ਉਸ ਖਿਲਾਫ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਬੱਸ ਸਟੈਂਡ ਫਿਰੋਜ਼ਪੁਰ ਕੈਂਟ ਮੌਜੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਹਰਸ਼ ਪੁੱਤਰ ਅਜੈ ਕੁਮਾਰ ਉਰਫ ਰਾਜਾ ਵਾਸੀ ਕਿਰਾਏਦਾਰ ਰਜਿੰਦਰ ਸਿੰਘ ਸਾਈਆਂ ਵਾਲੀ ਦੀ ਕੋਠੀ ਝੋਕ ਰੋਡ ਫਿਰੋਜ਼ਪੁਰ ਕੈਂਟ ਪਾਸ ਦੇਸੀ ਪਿਸਟਲ ਹੈ, ਜੋ ਅੱਜ ਆਪਣੀ ਪਹਿਨੀ ਪੈਂਟ ਦੀ ਖੱਬੀ ਡੱਬ ਵਿਚ ਲੈ ਕੇ ਮਨੋਹਰ ਲਾਲ ਸਕੂਲ ਸਾਹਮਣੇ ਜਾਂਦੇ ਕੱਚੇ ਰਸਤੇ ’ਤੇ ਖੜਾ ਹੈ।

ਜੇਕਰ ਉਸ ’ਤੇ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਦੇਸੀ ਪਿਸਤੌਲ ਸਮੇਤ ਕਾਬੂ ਆ ਸਕਦਾ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ’ਤੇ ਛਾਪੇਮਾਰੀ ਕਰਕੇ ਉਸ ਕੋਲੋਂ ਇਕ ਦੇਸੀ ਪਿਸਤੌਲ ਸਮੇਤ ਮੈਗਜ਼ੀਨ ਬਰਾਮਦ ਕੀਤਾ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


author

Shivani Bassan

Content Editor

Related News