ਨਸ਼ੇ ਦੀਆਂ ਗੋਲੀਆਂ ਸਣੇ ਇਕ ਗ੍ਰਿਫਤਾਰ

Saturday, May 02, 2026 - 06:28 PM (IST)

ਨਸ਼ੇ ਦੀਆਂ ਗੋਲੀਆਂ ਸਣੇ ਇਕ ਗ੍ਰਿਫਤਾਰ

ਨਾਭਾ(ਖੁਰਾਣਾ)- ਥਾਣਾ ਕੋਤਵਾਲੀ ਪੁਲਸ ਨੇ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਨਿਰਮਲ ਸਿੰਘ ਵਾਸੀ ਪਿੰਡ ਕਨਸੁਹਾ ਕਲਾਂ ਥਾਣਾ ਭਾਦਸੋਂ ਵਜੋਂ ਹੋਈ। ਜਾਣਕਾਰੀ ਅਨੁਸਾਰ ਥਾਣੇਦਾਰ ਚਮਕੌਰ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਪੁਰਾਣਾ ਕਿਲਾ ਕੋਲ ਮੌਜੂਦ ਸਨ, ਤਾਂ ਦੋਸ਼ੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਪੁਲਸ ਨੇ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੱਕ ਕੀਤਾ ਤਾਂ ਉਸ ਕੋਲੋਂ 260 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਮੁਲਜ਼ਮ ਖਿਲਾਫ ਧਾਰਾ 22, 61, 85, ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News