ਨਸ਼ੇ ਵਾਲੇ ਪਦਾਰਥਾਂ ਸਮੇਤ ਇਕ ਕਾਬੂ

02/26/2020 8:29:54 PM

ਫਤਿਹਗਡ਼੍ਹ ਸਾਹਿਬ, (ਜੱਜੀ, ਬਖਸ਼ੀ, ਜਗਦੇਵ, ਸੁਰੇਸ਼, ਮੱਗੋ)- ਐੱਸ. ਪੀ. (ਜਾਂਚ) ਹਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ. ਐੱਸ. ਪੀ. (ਜਾਂਚ) ਜਸਵਿੰਦਰ ਸਿੰਘ ਟਿਵਾਣਾ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਗੁਰਮੀਤ ਕੁਮਾਰ ਇੰਚਾਰਜ ਐਂਟੀ ਨਾਰਕੋਟਿਕ ਸੈੱਲ ਫ਼ਤਿਹਗਡ਼੍ਹ ਸਾਹਿਬ ਨੇ ਬੀਤੀ ਰਾਤ ਸਮੇਤ ਪੁਲਸ ਪਾਰਟੀ ਭੈਡ਼ੇ ਅਨਸਰਾਂ ਵਿਰੁੱਧ ਚੈਕਿੰਗ ਕਰਦੇ ਹੋਏ ਹਰਦੀਪ ਸਿੰਘ ਉਰਫ ਕਾਕਾ ਪੁੱਤਰ ਜੋਗਿੰਦਰ ਸਿੰਘ ਵਾਸੀ ਕੋਟਲਾ ਬਜਵਾਡ਼ਾ ਥਾਣਾ ਫ਼ਤਿਹਗਡ਼੍ਹ ਸਾਹਿਬ ਨੂੰ ਟੀ-ਪੁਆਇੰਟ ਨੇਡ਼ੇ ਬਾਬਾ ਬੰਦਾ ਸਿੰਘ ਬਹਾਦਰ ਪੋਲੀਟੈਕਨਿਕ ਕਾਲਜ ਫ਼ਤਿਹਗਡ਼੍ਹ ਸਾਹਿਬ ਨੇਡ਼ੇ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਡੀ. ਐੱਸ. ਪੀ. ਫ਼ਤਿਹਗਡ਼੍ਹ ਸਾਹਿਬ ਰਮਿੰਦਰ ਸਿੰਘ ਕਾਹਲੋਂ ਦੀ ਹਾਜ਼ਰੀ ’ਚ ਉਸ ਦੇ ਬੈਗ ਦੀ ਤਲਾਸ਼ੀ ਕੀਤੀ ਤਾਂ ਉਸ ’ਚੋਂ 110 ਨਸ਼ੇ ਵਾਲੇ ਟੀਕੇ ਅਤੇ 110 ਨਸ਼ੇ ਵਾਲੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਹਰਦੀਪ ਸਿੰਘ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 22/61/85 ਅਧੀਨ ਥਾਣਾ ਫ਼ਤਿਹਗਡ਼੍ਹ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਐੱਸ. ਪੀ. ਹਰਪਾਲ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਦੀ ਮੁਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਸਹਾਰਨਪੁਰ ਉਤਰ ਪ੍ਰਦੇਸ਼ ਤੋਂ ਨਸ਼ੇ ਵਾਲੇ ਟੀਕੇ ਅਤੇ ਨਸ਼ੇ ਵਾਲੀਆਂ ਸ਼ੀਸ਼ੀਆਂ ਲਿਆ ਕੇ ਫ਼ਤਿਹਗਡ਼੍ਹ ਸਾਹਿਬ ਦੇ ਏਰੀਏ ’ਚ ਸਪਲਾਈ ਕਰਦਾ ਹੈ। ਉਨ੍ਹਾਂ ਦੱਸਿਆ ਕਿ ਹਰਦੀਪ ਸਿੰਘ ਵਿਰੁੱਧ ਪਹਿਲਾਂ ਵੀ ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਕਰਨ ’ਤੇ ਥਾਣਾ ਫ਼ਤਿਹਗਡ਼੍ਹ ਸਾਹਿਬ ਵਿਖੇ ਮੁਕੱਦਮਾ ਦਰਜ ਹੈ, ਜਿਸ ਵਿਚ ਉਸ ਨੂੰ 10 ਸਾਲ ਦੀ ਸਜ਼ਾ ਹੋ ਚੁੱਕੀ ਹੈ। ਹਰਦੀਪ ਸਿੰਘ ਉਰਫ ਕਾਕਾ 5 ਸਾਲ ਦੀ ਜੇਲ ਕੱਟ ਕੇ ਹੁਣ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜ਼ਮਾਨਤ ’ਤੇ ਆਇਆ ਹੋਇਆ ਸੀ ਅਤੇ ਉਸ ਨੇ ਬਾਹਰ ਆ ਕੇ ਦੁਬਾਰਾ ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਹਰਦੀਪ ਸਿੰਘ ਤੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕਰਨ ਲਈ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਇਸ ਦਾ ਪੁਲਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।


Bharat Thapa

Content Editor

Related News