32 ਬੋਰ ਦੇ ਨਜਾਇਜ਼ ਪਿਸਤੌਲ ਸਮੇਤ ਇੱਕ ਕਾਬੂ
Thursday, Dec 05, 2024 - 06:24 PM (IST)
ਫਿਰੋਜ਼ਪੁਰ (ਕੁਮਾਰ, ਜਸਪਾਲ)- ਜ਼ਿਲ੍ਹਾ ਫਿਰੋਜ਼ਪੁਰ ਵਿੱਚ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਨੂੰ ਚਲਾਉਂਦੇ ਹੋਏ ਏ.ਐੱਸ.ਆਈ ਸੁਖਪਾਲ ਸਿੰਘ ਦੀ ਅਗਵਾਈ ਹੇਠ ਥਾਣਾ ਮੱਲਾਂਵਾਲਾ ਦੀ ਪੁਲਸ ਨੇ ਇੱਕ ਵਿਅਕਤੀ ਨੂੰ 32 ਬੋਰ ਦੇ ਨਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ ਸੁਖਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਗੁਰਵਿੰਦਰ ਸਿੰਘ ਨਾਮਕ ਵਿਅਕਤੀ ਕੋਲ ਇੱਕ ਨਜਾਇਜ਼ ਪਿਸਤੌਲ ਹੈ ਅਤੇ ਪੁਲਸ ਵੱਲੋਂ ਤੁਰੰਤ ਇਸ ਸੂਚਨਾ ਦੇ ਆਧਾਰ ’ਤੇ ਛਾਪਾਮਾਰੀ ਕਰਦੇ ਨਾਮਜ਼ਦ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ, ਜਿਸ ਦੇ ਕੋਲੋਂ 32 ਬੋਰ ਦਾ ਨਾਜਾਇਜ਼ ਪਿਸਤੌਲ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖਿਲਾਫ਼ ਥਾਣਾ ਮੱਲਾਂਵਾਲਾ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪ੍ਰੇਮ ਸਬੰਧਾਂ ਨੇ ਉਜਾੜਿਆ ਪਰਿਵਾਰ, ਨਾਬਾਲਿਗ ਧੀ ਨੂੰ ਇਸ ਹਾਲਤ 'ਚ ਵੇਖ ਪਰਿਵਾਰ ਦਾ ਨਿਕਲਿਆ ਤ੍ਰਾਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8