ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਇਕ ਗ੍ਰਿਫਤਾਰ, ਮਾਮਲਾ ਦਰਜ

Sunday, Sep 20, 2026 - 06:31 PM (IST)

ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਇਕ ਗ੍ਰਿਫਤਾਰ, ਮਾਮਲਾ ਦਰਜ

ਫਿਰੋਜ਼ਪੁਰ (ਪਰਮਜੀਤ): ਥਾਣਾ ਕੈਂਟ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਦੌਰਾਨੇ ਗਸ਼ਤ ਇਕ ਨੌਜਵਾਨ ਕ੍ਰਿਸ਼ ਵਾਸੀ ਮਕਾਨ ਨੰਬਰ 56 ਇੰਦਰਾ ਕਾਲੋਨੀ ਫਿਰੋਜ਼ਪੁਰ ਕੈਂਟ ਨੂੰ ਸ਼ੱਕ ਦੀ ਬਿਨਾਹ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


author

Shivani Bassan

Content Editor

Related News