100 ਗ੍ਰਾਮ ਹੈਰੋਇਨ ਸਮੇਤ ਕੀਤਾ ਇਕ ਕਾਬੂ

04/14/2021 12:21:50 PM

ਫ਼ਿਰੋਜ਼ਪੁਰ (ਕੁਮਾਰ)-ਨਾਰਕੋਟਿਕਸ ਕੰਟਰੋਲ ਸੈੱਲ ਫ਼ਿਰੋਜ਼ਪੁਰ ਦੀ ਪੁਲਸ ਨੇ ਇੰਸਪੈਕਟਰ ਪਰਮਿੰਦਰ ਸਿੰਘ ਦੀ ਅਗਵਾਈ ’ਚ ਇਕ ਵਿਅਕਤੀ ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਖਿਲਾਫ ਥਾਣਾ ਕੈਂਟ ’ਚ ਐੱਨ. ਡੀ. ਪੀ. ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਸ ਪਾਰਟੀ ਐੱਸ. ਬੀ. ਆਈ. ਚੌਕ ਕੈਂਟ ’ਚ ਗਸਤ਼ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਇਕ ਸਵਿਫਟ ਕਾਰ ਨੰਬਰ ਪੀ. ਬੀ. 05 ਏ. ਬੀ. 2453 ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਕਾਰ ਦੇ ਡੈਸ਼ਬੋਰਡ ’ਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ ।

ਉਨ੍ਹਾਂ ਦੱਸਿਆ ਕਿ ਹੈਰੋਇਨ ਸਮੇਤ ਫੜੇ ਗਏ ਵਿਅਕਤੀ ਦੀ ਪਛਾਣ ਸੰਗਰਾਮ ਪੁੱਤਰ ਜਗਦੀਸ਼ ਦੇ ਤੌਰ ’ਤੇ ਹੋਈ ਹੈ, ਜਿਸ ਤੋਂ ਪੁਲਸ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 50 ਲੱਖ ਰੁਪਏ ਦੱਸੀ ਜਾਂਦੀ ਹੈ।

Anuradha

This news is Content Editor Anuradha