11000 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ

06/09/2020 12:53:38 AM

ਬੱਧਨੀ ਕਲਾਂ, ਚੜਿੱਕ, (ਬੱਬੀ)- ਥਾਣਾ ਬੱਧਨੀ ਕਲਾਂ ਦੇ ਐੱਸ. ਐੱਚ. ਓ. ਇੰਸਪੈਕਟਰ ਜਗਤਾਰ ਸਿੰਘ ਅਤੇ ਲੋਪੋ ਚੌਂਕੀ ਇੰਚਾਰਜ ਪ੍ਰੀਤਮ ਸਿੰਘ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 11000 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰਨ ’ਚ ਵੱਡੀ ਸਫਲਤਾ ਪ੍ਰਾਪਤ ਕੀਤੀ ਗਈ ਹੈ। ਇੰਸਪੈਕਟਰ ਜਗਤਾਰ ਸਿੰਘ ਅਤੇ ਚੌਂਂਕੀ ਇੰਚਾਰਜ ਪ੍ਰੀਤਮ ਸਿੰਘ ਸਵੇਰੇ 10.40 ਵਜੇ ਦੇ ਕਰੀਬ ਇਲਾਕੇ ’ਚ ਗਸ਼ਤ ਕਰਦੇ ਜਾ ਰਹੇ ਸਨ, ਇਸ ਦੌਰਾਨ ਕਿਸੇ ਮੁਖਬਰ ਵੱਲੋਂ ਇਤਲਾਹ ਦਿੱਤੀ ਗਈ ਕਿ ਪਿੰਡ ਮੀਨੀਆਂ ਦਾ ਇਕ ਵਿਅਕਤੀ ਜਗਜੀਤ ਸਿੰਘ ਉਰਫ ਜੱਗਾ ਜੋ ਕੇ ਨਸ਼ੇ ਵਾਲੀਆਂ ਗੋਲੀਆਂ ਵੇਚਣ ਦਾ ਆਦੀ ਹੈ, ਅੱਜ ਵੀ ਆਪਣੇ ਮੋਟਰਸਾਈਕਲ ’ਤੇ ਗੋਲੀਆਂ ਵੇਚਣ ਲਈ ਜਾ ਰਿਹਾ ਹੈ ਜੇਕਰ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਉਹ ਪੁਲਸ ਦੇ ਹੱਥ ਆ ਸਕਦਾ ਹੈ, ਜਿਸ ’ਤੇ ਪੁਲਸ ਪਾਰਟੀ ਦੀ ਅਗਵਾਈ ਕਰ ਰਹੇ ਉਕਤ ਦੋਵਾਂ ਅਧਿਕਾਰੀਆਂ ਵੱਲੋਂ ਤੁਰੰਤ ਕਾਰਵਾਈ ਕਰਕੇ ਮੋਟਰਸਾਈਕਲ ਸਵਾਰ ਜਗਜੀਤ ਸਿੰਘ ਉਰਫ ਜੱਗਾ ਪੁੱਤਰ ਗੁਰਦੇਵ ਸਿੰਘ ਵਾਸ਼ੀ ਮੀਨੀਆਂ ਨੂੰ 11000 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ ਗਿਆ।

ਥਾਣਾ ਬੱਧਨੀ ਕਲਾਂ ਦੇ ਐੱਸ. ਐੱਚ. ਓ. ਜਗਤਾਰ ਸਿੰਘ ਨੇ ਦੱਸਿਆ ਕਾਬੂ ਕੀਤੇ ਗਏ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਸ ਤੋਂ ਹੋਰ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕੇ ਨਸ਼ੇ ਵੇਚਣ ਵਾਲੇ ਕਿਸੇ ਵੀ ਅਨਸਰ ਨੂੰ ਬਿਲਕੁਲ ਬਖਸ਼ਿਆ ਨਹੀਂ ਜਾਵੇਗਾ। ਇਸ ਸਮੇਂ ਸਹਾਇਕ ਥਾਣੇਦਾਰ ਕਾਬਲ ਸਿੰਘ, ਸਹਾਇਕ ਥਾਣੇਦਾਰ ਸੇਵਕ ਸਿੰਘ, ਮੁੱਖ ਮੁਨਸ਼ੀ ਹਰਜੀਤ ਸਿੰਘ, ਕਾਂਸਟੇਬਲ ਜਸਵਿੰਦਰ ਸਿੰਘ ਸਮੇਤ ਪੁਲਸ ਮੁਲਾਜ਼ਮ ਹਾਜ਼ਰ ਸਨ।


Bharat Thapa

Content Editor

Related News