100 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

02/21/2020 12:27:43 AM

ਸੰਗਤ ਮੰਡੀ,(ਮਨਜੀਤ)- ਥਾਣਾ ਸੰਗਤ ਦੀ ਪੁਲਸ ਵੱਲੋਂ ਪਿੰਡ ਕੋਟਗੁਰੂ ਵਿਖੇ ਇਕ ਵਿਅਕਤੀ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਐੱਸ. ਆਈ. ਬਲਤੇਜ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗਸ਼ਤ ਦੌਰਾਨ ਪੁਲਸ ਪਾਰਟੀ ਜਦ ਉਕਤ ਪਿੰਡ ਨਜ਼ਦੀਕ ਪਹੁੰਚੀ ਤਾਂ ਪਿੰਡ ਦੇ ਬਾਹਰ ਇਕ ਵਿਅਕਤੀ ਸ਼ੱਕੀ ਹਾਲਤ ’ਚ ਆ ਰਿਹਾ ਸੀ। ਪੁਲਸ ਪਾਰਟੀ ਵੱਲੋਂ ਜਦ ਉਕਤ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਹਰਨਾਮ ਸਿੰਘ ਪੁੱਤਰ ਜਗਰਾਜ ਸਿੰਘ ਵਾਸੀ ਬਠਿੰਡਾ ਦੇ ਤੌਰ ’ਤੇ ਕੀਤੀ ਗਈ। ਪੁਲਸ ਵੱਲੋਂ ਉਕਤ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਨੂੰ ਹਵਾਲਾਤ ’ਚ ਬੰਦ ਕਰ ਦਿੱਤਾ ਗਿਆ।


Bharat Thapa

Content Editor

Related News