ਸੰਗਰੂਰ-ਪਟਿਆਲਾ ਹਾਈਵੇ ''ਤੇ ਦੋ ਭਰਾਵਾਂ ਨਾਲ ਵਾਪਰਿਆ ਭਿਆਨਕ ਹਾਦਸਾ, 1 ਦੀ ਮੌਤ
Sunday, Nov 27, 2022 - 02:23 PM (IST)

ਸੰਗਰੂਰ (ਰਵੀ) : ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਖੁਰਾਣਾ ਦੇ ਬੱਸ ਸਟੈਂਡ 'ਤੇ ਵਾਪਰੇ ਭਿਆਨਕ ਹਾਦਸੇ ਦੌਰਾਨ ਦੋ ਸਕੇ ਭਰਾਵਾਂ ਵਿੱਚੋਂ ਇਕ ਦੀ ਮੌਤ ਹੋ ਜਾਣ ਦਾ ਸਮਾਚਾਰ ਪਾਪ੍ਰਤ ਹੋਇਆ ਹੈ ਜਦਕਿ ਇਕ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਮੁਤਾਬਕ ਦੋਵੋਂ ਵਿਅਕਤੀ ਪਿੰਡ ਚੱਠਾ ਦੇ ਰਹਿਣ ਵਾਲੇ ਹਨ ਅਤੇ ਕਿਸੇ ਰਿਸ਼ਤੇਦਾਰ ਦੇ ਭੋਗ ਸਮਾਗਮ 'ਚ ਸ਼ਾਮਲ ਹੋਣ ਲਈ ਪਿੰਡ ਖੁਰਾਣਾ ਆਏ ਹੋਏ ਸਨ। ਇਸ ਦੌਰਾਨ ਜਦੋਂ ਦੋਵੇਂ ਪੈਦਲ ਸੜਕ ਪਾਰ ਕਰਨ ਲੱਗੇ ਤਾਂ ਪਟਿਆਲਾ ਤੋਂ ਸੰਗਰੂਰ ਜਾ ਰਹੀ ਤੇਜ਼ ਰਫ਼ਤਾਰ ਫਾਰਚੂਨਰ ਨੇ ਉਨ੍ਹਾਂ ਨੂੰ ਭਿਆਨਕ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ- ਜੀਜੇ ਵਲੋਂ ਭੈਣ ਨੂੰ ਦਿੱਤੇ ਧੋਖੇ ਦਾ ਦੁੱਖ ਨਾ ਸਹਾਰ ਸਕਿਆ ਭਰਾ, ਚੁੱਕਿਆ ਖੌਫ਼ਨਾਕ ਕਦਮ
ਫਾਰਚੂਨਰ ਦੀ ਲਪੇਟ 'ਚ ਆਉਣ ਨਾਲ ਭੂਰਾ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਗੁਰਮੇਲ ਸਿੰਘ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ 'ਚ ਗੁਰਮੇਲ ਸਿੰਘ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਅਤੇ ਮ੍ਰਿਤਕ ਭੂਰਾ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਗੱਲ ਕਰਦਿਆਂ ਸਿਵਲ ਹਸਪਤਾਲ ਦੀ ਡਾਕਟਰ ਨੇ ਦੱਸਿਆ ਕਿ ਇਸ ਹਾਦਸੇ ਦੌਰਾਨ ਗੁਰਮੇਲ ਸਿੰਘ ਦੇ ਸਿਰ 'ਚ ਸੱਟ ਲੱਗੀ ਹੈ ਅਤੇ ਉਹ ਜ਼ੇਰੇ ਇਲਾਜ ਹਨ ਤੇ ਮ੍ਰਿਤਕ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।