95 ਲੱਖ ਦੀ ਹੈਰੋਇਨ ਸਮੇਤ ਇਕ ਤਸਕਰ ਕਾਬੂ
Tuesday, Oct 02, 2018 - 11:53 AM (IST)

ਫਿਰੋਜ਼ਪੁਰ (ਕੁਮਾਰ)— ਐਂਟੀ ਨਾਰਕੋਟਿਕ ਸੈੱਲ ਫਿਰੋਜ਼ਪੁਰ ਰੇਂਜ ਦੀ ਪੁਲਸ ਨੇ ਇਕ ਕਥਿਤ ਤਸਕਰ ਨੂੰ 190 ਗ੍ਰਾਮ ਹੈਰੋਇਨ ਸਮੇਤ ਗ੍ਰਿ੍ਰਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਐਂਟੀ ਨਾਰਕੋਟਿਕ ਸੈੱਲ ਫਿਰੋਜ਼ਪੁਰ ਰੇਂਜ ਦੇ ਸਬ ਇੰਸਪੈਕਟਰ ਸਰਦਾਰ ਤਰਲੋਚਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਯਤੀਮ ਖਾਨਾ ਚੌਕ ਫਿਰੋਜ਼ਪੁਰ ਛਾਉਣੀ ਦੇ ਏਰੀਆ 'ਚ ਜਦੋਂ ਉਹ ਪੁਲਸ ਪਾਰਟੀ ਦੇ ਨਾਲ ਸ਼ੱਕੀ ਵਿਅਕਤੀਆਂ ਸਮੇਤ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਉਦੋਂ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਇਕ ਮੋਟਰਸਾਈਕਲ 'ਤੇ ਜਾਂਦੇ ਵਿਅਕਤੀ ਨੂੰ ਕਾਬੂ ਕੀਤਾ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕੋਲੋਂ 190 ਗ੍ਰਾਮ ਹੈਰੋਇਨ ਬਰਾਮਦ ਹੋਈ।
ਉਨ੍ਹਾਂ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਨੇ ਆਪਣੀ ਪੁੱਛਗਿੱਛ ਦੌਰਾਨ ਆਪਣਾ ਨਾਂ ਮੁਖਤਿਆਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਹਬੀਬ ਵਾਲਾ ਦੱਸਿਆ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਕੀਮਤ 95 ਲੱਖ ਰੁਪਏ ਦੱਸੀ ਜਾ ਰਹੀ ਹੈ। ਕਾਬੂ ਕੀਤੇ ਗਏ ਵਿਅਕਤੀ ਖਿਲਾਫ ਥਾਣਾ ਫਿਰੋਜ਼ਪੁਰ ਛਾਉਣੀ 'ਚ ਐੱਨ. ਡੀ. ਪੀ. ਸੀ. ਐਕਟ ਦੇ ਤਹਿਤ ਮੁਕੱਦਮਾ ਦਰਜ ਕਰਦੇ ਹੋਏ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।