4 ਕਿੱਲੋ 28 ਗ੍ਰਾਮ ਸੁੱਕੀ ਭੰਗ ਸਮੇਤ ਇਕ ਗ੍ਰਿਫ਼ਤਾਰ
Saturday, Dec 07, 2024 - 06:52 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ)- ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 4 ਕਿਲੋ 28 ਗ੍ਰਾਮ ਸੁੱਕੀ ਭੰਗ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਚੈਕਿੰਗ ਦੇ ਸਬੰਧ ਵਿਚ ਨੇੜੇ ਪੁਲ ਖਾਈ ਫੇਮੇ ਦੇ ਕੋਲ ਪੁੱਜੇ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਬੇਅੰਤ ਸਿੰਘ ਉਰਫ਼ ਮੰਗੂ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਪਿੰਡ ਗੋਬਿੰਦ ਨਗਰ ਜੋ ਮੇਨ ਬਾਜ਼ਾਰ ਖਾਈ ਫੇਮੇ ਵਿਖੇ ਨਾਈ ਦੀ ਦੁਕਾਨ ਕਰਦਾ ਹੈ ਅਤੇ ਨਾਈ ਦੀ ਦੁਕਾਨ ਦੇ ਨਾਲ ਹੀ ਖਾਲੀ ਦੁਕਾਨ ’ਚ ਸੁੱਕੀ ਭੰਗ ਰੱਖ ਕੇ ਵੇਚਦਾ ਹੈ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਜਾਂਚਕਰਤਾ ਨੇ ਦੱਸਿਆ ਕਿ ਪੁਲਸ ਨੇ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਜ਼ਿੰਦਾ ਸਾੜ 'ਤੀ ਔਰਤ, ਫਿਰ ਖ਼ੁਦ ਚੁੱਕ ਲਿਆ ਖ਼ੌਫ਼ਨਾਕ ਕਦਮ