ਚਾਈਨਾ ਡੋਰ ਦੇ ਪੰਜ ਗੱਟੂ ਸਮੇਤ ਇਕ ਕਾਬੂ
Monday, Feb 03, 2025 - 07:06 PM (IST)
ਮੋਗਾ (ਆਜ਼ਾਦ)- ਮੋਗਾ ਜ਼ਿਲ੍ਹਾ ਪੁਲਸ ਮੁਖੀ ਅਜੇ ਗਾਂਧੀ ਦੇ ਨਿਰਦੇਸ਼ਾਂ ’ਤੇ ਮੋਗਾ ਜ਼ਿਲ੍ਹੇ ਅੰਦਰ ਚਾਈਨਾ ਡੋਰ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਬਾਘਾ ਪੁਰਾਣਾ ਪੁਲਸ ਨੇ ਦਿਨੇਸ਼ ਗੁਪਤਾ ਨਿਵਾਸੀ ਹੈਬੋਵਾਲ ਲੁਧਿਆਣਾ ਨੂੰ ਕਾਬੂ ਕਰਕੇ ਉਸ ਕੋਲੋਂ ਪੰਜ ਗੱਟੂ ਚਾਈਨਾ ਡੋਰ ਬਰਾਮਦ ਕੀਤੇ।
ਥਾਣਾ ਮੁਖੀ ਇੰਸਪੈਕਟਰ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਕਥਿਤ ਮੁਲਜ਼ਮ ਚਾਈਨਾ ਡੋਰ ਰੱਖਣ ਅਤੇ ਵੇਚਣਾ ਦਾ ਆਦੀ ਹੈ, ਜਿਸ ’ਤੇ ਉਨ੍ਹਾਂ ਕਥਿਤ ਮੁਲਜ਼ਮ ਨੂੰ ਜਾ ਦਬੋਚਿਆ ਅਤੇ ਉਸ ਕੋਲੋਂ ਪੰਜ ਗੱਟੂ ਚਾਈਨਾ ਡੋਰ ਦੇ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਪੁਲਸ ਸਟੇਸ਼ਨ ਨੇੜੇ ਬਿਲਡਿੰਗ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
ਥਾਣਾ ਮੁਖੀ ਨੇ ਕਿਹਾ ਕਿ ਇਸ ਤਰ੍ਹਾਂ ਕਥਿਤ ਮੁਲਜ਼ਮ ਨੇ ਮਾਣਯੋਗ ਡਿਪਟੀ ਕਮਿਸ਼ਨਰ ਮੋਗਾ ਦੇ ਆਦੇਸ਼ਾਂ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਚਾਈਨਾ ਡੋਰ ਵਿਕਰੀ ਕਰਨ ਵਾਲਿਆਂ ਵਿਰੁੱਧ ਛਾਪੇਮਾਰੀ ਕੀਤੀ ਗਈ ਸੀ। ਇਸੇ ਦੌਰਾਨ ਕਥਿਤ ਮੁਲਜ਼ਮ ਦੇ ਬੈਗ ਵਿਚੋਂ ਪੰਜ ਗੱਟੂ ਚਾਈਨਾ ਡੋਰ ਬਰਾਮਦ ਹੋਏ, ਜਿਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਚੱਕਰਾਂ 'ਚ ਪਾ 'ਤੀ ਪੁਲਸ, ਤਲਾਸ਼ੀ ਲੈਣ ਗਏ ਤਾਂ ਰਹਿ ਗਏ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e