ਰੰਜਿਸ਼ ਕਾਰਨ ਹੋਏ ਝਗੜੇ ’ਚ ਇਕ ਜ਼ਖ਼ਮੀ, 3 ਨਾਮਜ਼ਦ
Monday, Jan 27, 2025 - 06:18 PM (IST)

ਮੋਗਾ (ਆਜ਼ਾਦ)-ਥਾਣਾ ਬੱਧਨੀ ਕਲਾਂ ਅਧੀਨ ਪੈਂਦੇ ਪਿੰਡ ਰਾਊਕੇ ਕਲਾਂ ਵਿਖੇ ਪੁਰਾਣੀ ਰੰਜਿਸ਼ ਕਾਰਨ ਹਥਿਆਰਬੰਦ ਵਿਅਕਤੀਆਂ ਵੱਲੋਂ ਦਿਲਰਾਜ ਸਿੰਘ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਜ਼ਖ਼ਮੀ ਹੋਣ ਉਪਰੰਤ ਉਸ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ਇਸ ਸਬੰਧ ਵਿਚ ਕਥਿਤ ਮੁਲਜ਼ਮਾਂ ਗਾਂਧੀ, ਜਸਪ੍ਰੀਤ ਸਿੰਘ, ਸੁਖਪ੍ਰੀਤ ਸਿੰਘ ਸਾਰੇ ਨਿਵਾਸੀ ਪਿੰਡ ਰਾਊਕੇ ਕਲਾਂ ਦੇ ਖ਼ਿਲਾਫ਼ ਗੁਰਜੀਤ ਸਿੰਘ ਨਿਵਾਸੀ ਰਾਊਕੇ ਕਲਾਂ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਸੰਦੀਪ ਕੁਮਾਰ ਵੱਲੋਂ ਕੀਤੀ ਜਾ ਰਹੀ ਹੈ, ਗ੍ਰਿਫ਼ਤਾਰੀ ਬਾਕੀ ਹੈ।
ਇਹ ਵੀ ਪੜ੍ਹੋ : UK ਜਾ ਕੇ ਮੁੜ ਸੁਰਖੀਆਂ 'ਚ ਆਇਆ ਕੁੱਲ੍ਹੜ ਪਿੱਜ਼ਾ ਕੱਪਲ, ਇਕ ਹੋਰ ਵੀਡੀਓ ਆਈ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e