ਪੰਜਾਬ 'ਚ ਦਿਨ ਚੜ੍ਹਦਿਆਂ ਹੀ 'ਕੋਰੋਨਾ' ਨਾਲ ਹੋਈ ਇਕ ਹੋਰ ਮੌਤ (ਵੀਡੀਓ)

Saturday, Jun 13, 2020 - 09:10 AM (IST)

ਸੰਗਰੂਰ (ਬੇਦੀ) : ਪੰਜਾਬ 'ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਸੂਬੇ 'ਚ ਸ਼ਨੀਵਾਰ ਦਾ ਦਿਨ ਚੜ੍ਹਦਿਆਂ ਹੀ ਇਕ ਹੋਰ ਕੋਰੋਨਾ ਮਰੀਜ਼ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮਲੇਰਕੋਟਲਾ ਦੇ ਵਸਨੀਕ 65 ਸਾਲਾ ਕੋਰੋਨਾ ਪਾਜ਼ੇਟਿਵ ਵਿਅਕਤੀ ਨੇ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸ਼ਨੀਵਾਰ ਨੂੰ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਨਾਜਾਇਜ਼ ਸ਼ਰਾਬ ਫੈਕਟਰੀਆਂ ਦੇ ਮਾਮਲੇ 'ਚ ਕੈਪਟਨ ਸਰਕਾਰ ਦੀਆਂ ਵਧੀਆਂ ਮੁਸ਼ਕਲਾਂ

PunjabKesari

ਮ੍ਰਿਤਕ ਵਿਅਕਤੀ ਨੂੰ ਬੀਮਾਰ ਹੋਣ ਕਾਰਨ 3 ਜੂਨ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਸੀ, ਜਿੱਥੇ 10 ਜੂਨ ਨੂੰ ਉਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ। ਦੱਸ ਦੇਈਏ ਕਿ ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਵਾਇਰਸ ਕਾਰਨ ਹੋਈ ਇਹ ਤੀਜੀ ਮੌਤ ਹੈ। 
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਬੇਕਾਬੂ ਹੋਇਆ ਕੋਰੋਨਾ, 34 ਨਵੇਂ ਪਾਜ਼ੇਟਿਵ ਮਾਮਲੇ ਆਏ ਸਾਹਮਣੇ


author

Babita

Content Editor

Related News