20 ਕਿਲੋ ਭੁੱਕੀ ਚੂਰਾ ਪੋਸਤ ਅਤੇ ਮੋਟਰਸਾਈਕਲ ਸਣੇ ਇਕ ਵਿਅਕਤੀ ਗ੍ਰਿਫ਼ਤਾਰ

Wednesday, Mar 13, 2024 - 02:52 PM (IST)

20 ਕਿਲੋ ਭੁੱਕੀ ਚੂਰਾ ਪੋਸਤ ਅਤੇ ਮੋਟਰਸਾਈਕਲ ਸਣੇ ਇਕ ਵਿਅਕਤੀ ਗ੍ਰਿਫ਼ਤਾਰ

ਗੁਰੂਹਰਸਹਾਏ (ਮਨਜੀਤ)- ਜ਼ਿਲ੍ਹਾ ਫਿਰੋਜ਼ਪੁਰ ਪੁਲਸ ਨੇ ਜ਼ਿਲ੍ਹਾ ਪੁਲਸ ਮੁਖੀ ਦੀਆਂ ਹਦਾਇਤਾਂ ’ਤੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਇਸੇ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 20 ਕਿਲੋ ਚੂਰਾ ਪੋਸਤ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਗੁਰੂਹਰਸਹਾਏ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਪੁਲਸ ਮੁਖੀ ਸੋਮਿਆ ਮਿਸ਼ਰਾ ਨੇ ਦੱਸਿਆ ਕਿ ਥਾਣਾ ਗੁਰੂਹਰਸਹਾਏ ਦੀ ਪੁਲਸ ਪਾਰਟੀ ਬੀਤੇ ਦਿਨ ਇੰਸਪੈਕਟਰ ਮੁੱਖ ਅਫ਼ਸਰ ਗੁਰਜੰਟ ਸਿੰਘ ਦੀ ਅਗਵਾਈ ਵਿਚ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਦਾਣਾ ਮੰਡੀ ਨੰਬਰ 1 ਗੁਰੂਹਰਸਹਾਏ ਪਾਸ ਪੁੱਜੇ ਤਾਂ ਇਸ ਦੌਰਾਨ ਖ਼ਾਲ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਸੰਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਬਸਤੀ ਗੋਬਿੰਦਗਡ਼੍ਹ ਦਾਖਲੀ ਪਿੰਡ ਮੋਹਨ ਕੇ ਹਿਠਾੜ ਜੋ ਭੁੱਕੀ ਚੂਰਾ ਪੋਸਤ ਵੇਚਣ ਦਾ ਆਦੀ ਹੈ, ਜੋ ਅੱਜ ਵੀ ਭੁੱਕੀ ਚੂਰਾ ਪੋਸਤ ਵੇਚਣ ਲਈ ਆਪਣੇ ਪਿੰਡ ਤੋਂ ਮੋਟਰਸਾਈਕਲ ਬਜਾਜ ਸੀਟੀ 100 ਨੰਬਰ ਪੀ. ਬੀ. 47-1845 ’ਤੇ ਭੁੱਕੀ ਚੂਰਾ ਪੋਸਤ ਲੈ ਕੇ ਗਾਹਕਾਂ ਨੂੰ ਵੇਚਣ ਲਈ ਮੋਹਨ ਕੇ ਹਿਠਾੜ ਤੋਂ ਗੁਰੂਹਰਸਹਾਏ ਵੱਲ ਆ ਰਿਹਾ ਹੈ। ਜੇਕਰ ਰਸਤੇ ਵਿਚ ਨਾਕਾਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਸ ਪਾਰਟੀ ਵੱਲੋਂ ਨਾਕਾਬੰਦੀ ਕਰਕੇ ਦੋਸ਼ੀ ਨੂੰ ਸਮੇਤ ਉਕਤ ਮੋਟਰਸਾਈਕਲ ਦੇ ਕਾਬੂ ਕੀਤਾ ਗਿਆ ਅਤੇ ਤਲਾਸ਼ੀ ਦੌਰਾਨ 20 ਕਿਲੋ ਚੂਰਾ ਪੋਸਤ ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਟ੍ਰੈਫਿਕ ਵਿਵਸਥਾ ਨੂੰ ਲੈ ਕੇ ਜਲੰਧਰ ਪੁਲਸ ਸਖ਼ਤ, ‘ਨੋ ਆਟੋ ਜ਼ੋਨ’, ‘ਨੋ ਪਾਰਕਿੰਗ’ ਸਬੰਧੀ ਦਿੱਤੀਆਂ ਇਹ ਹਦਾਇਤਾਂ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News