4 ਕਿਲੋ ਗਾਂਜੇ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

Thursday, Aug 01, 2024 - 07:14 PM (IST)

4 ਕਿਲੋ ਗਾਂਜੇ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਲੁਧਿਆਣਾ (ਅਨਿਲ, ਸ਼ਿਵਮ)- ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਕ ਵਿਅਕਤੀ ਨੂੰ ਗਾਂਜੇ ਸਮੇਤ ਕਾਬੂ ਕੀਤਾ ਹੈ। ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਚ. ਓ. ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਦਾਣਾ ਬਾਜ਼ਾਰ 'ਚ ਮੌਜੂਦ ਸੀ ਅਤੇ ਇਸ ਦੌਰਾਨ ਸਾਹਮਣੇ ਤੋਂ ਇਕ ਵਿਅਕਤੀ ਹੱਥ 'ਚ ਬੈਗ ਲੈ ਕੇ ਪੈਦਲ ਆਉਂਦਾ ਵੇਖਿਆ ਗਿਆ ਤਾਂ ਪੁਲਸ ਨੇ ਉਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਕਤ ਵਿਅਕਤੀ ਤੁਰੰਤ ਪਿੱਛੇ ਮੁੜ ਗਿਆ। 

ਪੁਲਸ ਨੇ ਮੁਸਤੈਦੀ ਵਿਖਾਉਂਦੇ ਹੋਏ ਉਸ ਨੂੰ ਕਾਬੂ ਕਰ ਲਿਆ ਅਤੇ ਜਦੋਂ ਉਸ ਦੇ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 4 ਕਿਲੋ ਗਾਂਜਾ ਬਰਾਮਦ ਹੋਇਆ ਅਤੇ ਉਸ ਦੀ ਪਛਾਣ ਸੂਰਜ ਪੁੱਤਰ ਰਾਜਿੰਦਰ ਸਿੰਘ ਵਾਸੀ ਦੇ ਰੂਪ ਵਿਚ ਹੋਈ ਸਰਕਾਰੀ ਫਲੈਟ, ਰਾਮਨਗਰ ਮੁੰਡੀਆ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਸਲੇਮ ਟਾਬਰੀ ਵਿੱਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਮੁੜ ਸੁਰਖੀਆਂ 'ਚ ਕੁੱਲ੍ਹੜ ਪਿੱਜ਼ਾ ਕੱਪਲ, ਇਤਰਾਜ਼ਯੋਗ ਵੀਡੀਓ ਲੀਕ ਮਾਮਲੇ 'ਤੇ ਪਹਿਲੀ ਵਾਰ ਤੋੜੀ ਚੁੱਪੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News