ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

Friday, Sep 27, 2024 - 06:58 PM (IST)

ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਅਬੋਹਰ (ਸੁਨੀਲ)- ਥਾਣਾ ਬਹਾਵਵਾਲਾ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਸਬ-ਇੰਸਪੈਕਟਰ ਪ੍ਰਗਟ ਸਿੰਘ ਪੁਲਸ ਪਾਰਟੀ ਸਮੇਤ ਹਿੰਮਤਪੁਰਾ ਨਹਿਰ ਦੇ ਪੁੱਲ ’ਤੇ ਮੌਜੂਦ ਸਨ ਤਾਂ ਸਾਹਮਣੇ ਤੋਂ ਇਕ ਵਿਅਕਤੀ ਹੱਥ ’ਚ ਲਿਫ਼ਾਫ਼ਾ ਲੈ ਕੇ ਪੈਦਲ ਆਉਂਦਾ ਵੇਖਿਆ। ਜਦੋਂ ਉਸ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਗਈ ਤਾਂ ਉਸ ਦੇ ਲਿਫ਼ਾਫ਼ੇ’ਚੋਂ 20 ਨਸ਼ੇ ਵਾਲੀਆਂ ਗੋਲ਼ੀਆਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀ ਦੀ ਪਛਾਣ ਪ੍ਰੇਮ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਹਿੰਮਤਪੁਰਾ ਵਜੋਂ ਹੋਈ ਹੈ। ਉਕਤ ਵਿਅਕਤੀ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।


author

shivani attri

Content Editor

Related News