ਰੇਲ ਗੱਡੀ ਤੋਂ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ

Sunday, May 01, 2022 - 03:02 PM (IST)

ਰੇਲ ਗੱਡੀ ਤੋਂ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ

ਫਾਜ਼ਿਲਕਾ (ਸੁਖਵਿੰਦਰ ਥਿੰਦ) : ਫਾਜ਼ਿਲਕਾ ਦੇ ਨਾਲ ਲੱਗਦੇ ਰੋੜਾਂਵਾਲੀ ਰੇਲਵੇ ਸਟੇਸ਼ਨ ਦੇ ਨਜ਼ਦੀਕ ਰੇਲ ਗੱਡੀ ਤੋਂ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਜੀਆਰਪੀ ਦੇ ਇੰਚਾਰਜ ਅਜੀਤ ਸਿੰਘ ਨੇ ਦੱਸਿਆ ਕਿ ਰੇਲਗੱਡੀ ਤੋਂ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਜਿਵੇਂ ਇਸ ਦੀ ਸੂਚਨਾ ਮਿਲੀ ਤਾਂ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ।

ਇਹ ਵੀ ਪੜ੍ਹੋ : ਕਲਯੁੱਗੀ ਮਾਂ : ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ 4 ਬੱਚਿਆਂ ਸਣੇ ਪੂਰੇ ਪਰਿਵਾਰ ਨੂੰ ਜ਼ਹਿਰ ਦੇ ਕੇ ਆਸ਼ਕ ਨਾਲ ਹੋਈ ਫਰਾਰ

ਪਲਸ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕੋਲੋਂ ਕੋਈ ਵੀ ਪਛਾਣ ਪੱਤਰ ਜਾਂ ਕੋਈ ਹੋਰ ਦਸਤਾਵੇਜ਼ ਨਹੀ ਮਿਲਿਆ ਅਤੇ ਹਾਲੇ ਤੱਕ ਲਾਸ਼ ਦਾ ਕੋਈ ਵੀ ਵਾਲੀ-ਵਾਰਸ ਵੀ ਨਹੀਂ ਮਿਲਿਆ । ਵਿਅਕਤੀ ਦੀ ਪਛਾਣ ਦੇ ਲਈ ਲਾਸ਼ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੋਰਚਰੀ ਵਿਖੇ ਰਖਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਲਾਸ਼ ਦੀ ਪਛਾਣ ਲਈ 72 ਘੰਟੇ ਤੱਕ ਉਡੀਕ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਨੌਜਵਾਨ ਕਬੱਡੀ ਖਿਡਾਰੀ ਦੀ ਮਿਕਸਚਰ ’ਚ ਆਉਣ ਨਾਲ ਮੌਤ

 


author

Meenakshi

News Editor

Related News