ਮੋਗਾ ਵਿਖੇ ਵਾਪਰੇ ਸੜਕ ਹਾਦਸੇ ''ਚ ਇਕ ਵਿਅਕਤੀ ਦੀ ਮੌਤ

Saturday, Dec 07, 2024 - 07:02 PM (IST)

ਮੋਗਾ ਵਿਖੇ ਵਾਪਰੇ ਸੜਕ ਹਾਦਸੇ ''ਚ ਇਕ ਵਿਅਕਤੀ ਦੀ ਮੌਤ

ਮੋਗਾ (ਆਜ਼ਾਦ)- ਮੋਗਾ-ਬਾਘਾਪੁਰਾਣਾ ਪੁਰਾਣਾ ਰੋਡ 'ਤੇ ਟੋਲ ਪਲਾਜ਼ਾ ਕੋਲ ਅਣਪਛਾਤੀ ਗੱਡੀ ਦੀ ਲਪੇਟ ਵਿੱਚ ਆ ਕੇ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਦਲਜੀਤ ਸਿੰਘ ਸਿੰਘ ਨੇ ਦੱਸਿਆ ਕਿ ਦੇਵ ਦੱਤ 52 ਨਿਵਾਸੀ ਧੂਰੀ ਆਪਣੇ ਸਾਥੀ ਨਾਲ ਪੈਦਲ ਜਾ ਰਿਹਾ ਸੀ। ਟੋਲ ਪਲਾਜ਼ਾ ਕੋਲ ਅਣਪਛਾਤੀ ਗੱਡੀ ਨੇ ਟੱਕਰ ਮਾਰੀ, ਇਸ ਨਾਲ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਰੱਖਿਆ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ ਰਾਤ ਨੂੰ ਬਾਹਰ ਨਿਕਲਣ ਵਾਲੇ ਥੋੜ੍ਹਾ ਸਾਵਧਾਨ, ਹੋ ਗਿਆ ਵੱਡਾ ਐਲਾਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News