ਫ਼ਿਰੋਜ਼ਪੁਰ ਜਾ ਰਹੀ ਸਤਲੁਜ ਟਰੇਨ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ

Saturday, Feb 11, 2023 - 02:50 PM (IST)

ਫ਼ਿਰੋਜ਼ਪੁਰ ਜਾ ਰਹੀ ਸਤਲੁਜ ਟਰੇਨ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ

ਤਲਵੰਡੀ ਭਾਈ (ਗੁਲਾਟੀ)- ਫਿਰੋਜ਼ਪੁਰ ਜਾ ਰਹੀ ਸਤਲੁਜ ਟਰੇਨ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ।  ਮ੍ਰਿਤਕ ਦੀ ਪਛਾਣ ਹੁਸ਼ਿਆਰ ਸਿੰਘ (55 ਸਾਲ) ਪੁੱਤਰ ਮੇਹਰ ਸਿੰਘ ਨਿਵਾਸੀ ਦਾਰਾਪੁਰ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। 

ਇਹ ਵੀ ਪੜ੍ਹੋ- ਗੱਡੀ ਨਾਲ ਬੰਦ ਕੀਤਾ ਸੀ ਨਵੀਂ ਬਣ ਰਹੀ ਗਲੀ ਦਾ ਰਸਤਾ, ਤੈਸ਼ 'ਚ ਆਏ ਨੌਜਵਾਨਾਂ ਨੇ ਦਾਗੇ ਫ਼ਾਇਰ

ਤਲਵੰਡੀ ਭਾਈ ਰੇਲਵੇ ਪੁਲਸ ਅਨੁਸਾਰ ਸਵੇਰੇ 9 ਵਜੇ ਦੇ ਕਰੀਬ ਤਲਵੰਡੀ ਭਾਈ ਅਤੇ ਚੋਟੀਆਂ ਕਲਾਂ ਵਿਚਕਾਰ ਹੁਸ਼ਿਆਰ ਸਿੰਘ ਨੇ ਫਿਰੋਜ਼ਪੁਰ ਜਾ ਰਹੀ ਰੇਲਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਰੇਲਵੇ ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  

ਇਹ ਵੀ ਪੜ੍ਹੋ- ਰੇਲ ਯਾਤਰੀਆਂ ਲਈ ਅਹਿਮ ਖ਼ਬਰ, ਪੰਜਾਬ ਦੇ ਇਨ੍ਹਾਂ ਰੇਲਵੇ ਸਟੇਸ਼ਨਾਂ 'ਤੇ 6 ਦਿਨ ਨਹੀਂ ਰੁਕਣੀਆਂ ਰੇਲਾਂ

 ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News