ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ, 1 ਜ਼ਖਮੀ

Sunday, Jan 13, 2019 - 03:14 AM (IST)

ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਪੁਲਸ ਨੇ ਕਾਰ ਡਰਾਈਵਰ ਵਿਰੁੱਧ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਸੰਗਰੂਰ ਦੇ ਪੁਲਸ ਅਧਿਕਾਰੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਜਸਵਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਸੋਹੀਆ ਨੇ ਬਿਆਨ ਦਰਜ ਕਰਵਾਏ ਕਿ ਮੇਰਾ ਜੀਜਾ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਕਰਨੈਲ ਸਿੰਘ ਵਾਸੀ ਗੁਰਦਾਸਪੁਰਾ ਗੁਰਬਲੀ ਆਪਣੇ ਕੰਮਕਾਜ ਲਈ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ, ਜਿਸ ਦੇ ਪਿੱਛੇ ਬਿੱਟੂ ਬੈਠਾ ਸੀ। ਜਦੋਂ ਉਹ ਗੁਰਦੁਆਰਾ ਪਿੰਡ ਬਾਲੀਆਂ ਨਜ਼ਦੀਕ ਪਹੁੰਚੇ ਤਾਂ ਇਕ ਕਾਰ ਦੇ ਡਰਾਈਵਰ ਨੇ ਬਡ਼ੀ ਤੇਜ਼ੀ ਨਾਲ ਕਾਰ ਲਿਆ ਕੇ ਮੇਰੇ ਜੀਜੇ ਦੇ ਮੋਟਰਸਾਈਕਲ ’ਚ ਮਾਰੀ, ਜਿਸ ਕਾਰਨ ਪਰਮਜੀਤ ਸਿੰਘ ਦੀ ਮੌਤ ਹੋ ਗਈ। ਜਦੋਂਕਿ ਬਿੱਟੂ ਦੇ ਸੱਟਾਂ ਲੱਗੀਅਾਂ। ਜਸਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਜਗਦੀਪ ਸਿੰਘ ਵਾਸੀ ਸੰਗਰੂਰ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
 


Related News