ਬਠਿੰਡਾ ''ਚ ਕੋਰੋਨਾ ਦਾ ਕਹਿਰ, ਇਕ ਹੋਰ ਮਾਮਲਾ ਆਇਆ ਪਾਜ਼ੇਟਿਵ
Sunday, Jun 07, 2020 - 09:18 AM (IST)
ਬਠਿੰਡਾ (ਵਿਜੇ) : ਬਠਿੰਡਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਜ਼ਿਲ੍ਹੇ ਦੇ ਗੋਨਿਆਣਾ ਇਲਾਕੇ 'ਚੋਂ ਇਕ ਹੋਰ ਮਰੀਜ਼ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਮਰੀਜ਼ ਦੀ ਦਿੱਲੀ ਦੀ ਟ੍ਰੈਵਲ ਹਿਸਟਰੀ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 62 ਤੱਕ ਪਹੁੰਚ ਗਈ ਹੈ, ਜਦੋਂ ਕਿ 50 ਮਰੀਜ਼ ਤੰਦਰੁਸਤ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ, ਜਦੋਂ ਕਿ ਜ਼ਿਲ੍ਹੇ ਅੰਦਰ ਹੁਣ 12 ਐਕਟਿਵ ਕੇਸ ਚੱਲ ਰਹੇ ਹਨ।
ਇਹ ਵੀ ਪੜ੍ਹੋ : ਖਾਲਿਸਤਾਨ ਦੀ ਮੰਗ ਕਾਰਨ ਜੱਥੇਦਾਰ 'ਤੇ ਭੜਕੇ 'ਰਵਨੀਤ ਬਿੱਟੂ'
ਸਿਹਤ ਮਹਿਕਮੇ ਨੇ ਇਕ ਦਿਨ 'ਚ 310 ਮਰੀਜ਼ਾਂ ਦੀ ਕੀਤੀ ਜਾਂਚ
ਪੰਜਾਬ ਸਰਕਾਰ ਵਲੋਂ ਕੋਵਿਡ-19 ਨਾਲ ਨਜਿੱਠਣ ਦੇ ਮੱਦੇਨਜ਼ਰ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਸਿਹਤ ਮਹਿਕਮੇ ਦੀਆਂ ਟੀਮਾਂ ਵੱਲੋਂ ਸ਼ੱਕੀ ਮਰੀਜ਼ਾਂ ਦੀ ਤਲਾਸ਼, ਇਕਾਂਤਵਾਸ ਅਤੇ ਸ਼ੱਕੀ ਮਰੀਜ਼ਾਂ ਦੀ ਜਾਂਚ ਲਈ ਲਗਾਤਾਰ ਟੈਸਟਿੰਗ ਕੀਤੀ ਜਾ ਰਹੀ ਹੈ। ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੀ ਸੈਂਪਲਿੰਗ ਟੀਮ ਦੇ ਜ਼ਿਲ੍ਹਾ ਇੰਚਾਰਜ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਡਾ. ਅਰਸ਼ਦੀਪ ਸਿੰਘ ਅਤੇ ਡਾ. ਵਿਸ਼ਵਜੀਤ ਸਿੰਘ ਦੀਆਂ ਟੀਮਾਂ ਨੇ ਵਿਸ਼ੇਸ਼ ਤੌਰ 'ਤੇ ਮਾਨਸਾ ਜ਼ਿਲ੍ਹੇ ਅੰਦਰ ਪਿੰਡਾਂ ਅਤੇ ਸ਼ਹਿਰਾਂ 'ਚ ਜਾ ਕੇ ਰਿਕਾਰਡ ਸੈਂਪਲਿੰਗ ਕਰ ਰਹੀ ਹੈ।
ਇਹ ਵੀ ਪੜ੍ਹੋ : ਡੇਰਾ ਸੱਚਖੰਡ ਬੱਲਾਂ ਵੱਲੋਂ ਬ੍ਰਹਮਲੀਨ ਸੰਤ ਸਰਵਣ ਦਾਸ ਮਹਾਰਾਜ ਜੀ ਦਾ ਸਾਲਾਨਾ ਬਰਸੀ ਸਮਾਗਮ ਮੁਲਤਵੀ