100 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

Tuesday, Mar 03, 2020 - 07:33 PM (IST)

100 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਮੋਗਾ,(ਆਜ਼ਾਦ)– ਮੋਗਾ ਪੁਲਸ ਵੱਲੋਂ ਨਸ਼ੇ ਵਾਲੇ ਪਦਾਰਥਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਸੀ. ਆਈ. ਏ. ਸਟਾਫ ਮੋਗਾ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਲੱਖਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਐੱਸ. ਪੀ. ਆਈ. ਹਰਿੰਦਰਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਜ਼ਿਲਾ ਪੁਲਸ ਮੁਖੀ ਹਰਮਨਦੀਪ ਸਿੰਘ ਗਿੱਲ ਦੇ ਹੁਕਮਾਂ 'ਤੇ ਜਦ ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਤ੍ਰਿਲੋਚਨ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰਦਿਆਂ ਪਿੰਡ ਰੱਤੀਆਂ ਕੋਲ ਜਾ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਮੋਗਾ ਇਲਾਕੇ 'ਚ ਕੁੱਝ ਸਮੱਗਲਰ ਹੈਰੋਇਨ ਦੀ ਸਪਲਾਈ ਕਰ ਰਹੇ ਹਨ, ਜਿਸ 'ਤੇ ਪੁਲਸ ਪਾਰਟੀ ਨੇ ਨਾਕਾਬੰਦੀ ਕਰ ਕੇ ਮੋਟਰਸਾਈਕਲ ਸਵਾਰ ਜਸਵੀਰ ਸਿੰਘ ਉਰਫ ਸੀਰਾ ਨਿਵਾਸੀ ਪਿੰਡ ਦੌਲਤਪੁਰਾ (ਫਿਰੋਜ਼ਪੁਰ) ਨੂੰ ਰੋਕ ਕੇ ਉਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 100 ਗ੍ਰਾਮ ਹੈਰੋਇਨ ਅਤੇ 500 ਰੁਪਏ ਦੀ ਨਕਦੀ ਬਰਾਮਦ ਕੀਤੀ।
ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਜਸਵੀਰ ਸਿੰਘ ਉਰਫ ਸੀਰਾ ਨੇ ਦੱਸਿਆ ਕਿ ਉਕਤ ਹੈਰੋਇਨ ਉਹ ਸੰਜੀਵ ਉਰਫ ਸੀਪਾ ਨਿਵਾਸੀ ਪਿੰਡ ਸ਼ੇਰ ਖਾਂ (ਫਿਰੋਜ਼ਪੁਰ) ਤੋਂ ਲੈ ਕੇ ਆਉਂਦਾ ਹੈ ਅਤੇ ਉਸ ਦੇ ਕਹਿਣ 'ਤੇ ਹੀ ਹੈਰੋਇਨ ਦੀ ਸਪਲਾਈ ਕਰਦਾ ਹੈ। ਹੈਰੋਇਨ ਸਮੱਗਲਰ ਸੰਜੀਵ ਉਰਫ ਸੀਪਾ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਦਰ ਮੋਗਾ 'ਚ ਜਸਵੀਰ ਸਿੰਘ ਉਰਫ ਸੀਰਾ ਅਤੇ ਸੰਜੀਵ ਉਰਫ ਸੀਪਾ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕਰੀਬ 4 ਲੱਖ ਰੁਪਏ ਦੇ ਕਰੀਬ ਹੈ। ਕਾਬੂ ਕੀਤੇ ਗਏ ਕਥਿਤ ਸਮੱਗਲਰਾਂ ਖਿਲਾਫ ਪਹਿਲਾਂ ਕੋਈ ਮਾਮਲਾ ਦਰਜ ਨਹੀਂ ਹੈ, ਜਿਸ ਨੂੰ ਅਗਲੇਰੀ ਪੁੱਛਗਿੱਛ ਤੋਂ ਬਾਅਦ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।


author

Bharat Thapa

Content Editor

Related News