ਹੇਅਰ ਡਰੈਸਰ ਦੀ ਦੁਕਾਨ ’ਤੇ ਚੱਲੀ ਗੋਲੀ, ਇਕ ਦੀ ਮੌਤ

08/04/2020 12:55:37 AM

ਮਾਨਸਾ,(ਮਿੱਤਲ)- ਸੋਮਵਾਰ ਨੂੰ ਦੇਰ ਸ਼ਾਮ ਸਥਾਨਕ ਲੱਲੂਆਣਾ ਰੋਡ ’ਤੇ ਹੇਅਰ ਡਰੈਸਰ ਦੀ ਦੁਕਾਨ ’ਤੇ 2 ਗੁੱਟਾਂ ਦੀ ਲੜਾਈ ਦੌਰਾਨ ਗੋਲੀ ਲੱਗਣ ਅਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨ ਕਾਰਣ ਇਕ ਨੌਜਵਾਨ ਦੀ ਮੌਤ ਅਤੇ 1 ਦੇ ਜ਼ਖਮੀ ਹੋਣ ਦੀ ਖਬਰ ਹੈ। ਘਟਨਾ ਸਥਾਨ ’ਤੇ ਵੱਡੀ ਗਿਣਤੀ ’ਚ ਪੁਲਸ ਅਧਿਕਾਰੀ ਅਤੇ ਕਰਮਚਾਰੀ ਪਹੁੰਚੇ ਹੋਏ ਹਨ। ਹਾਸਲ ਹੋਈ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਸੋਹਣ ਲਾਲ ਕੋਰੜ ਦੇ ਟਿੱਬੇ ਦਾ ਦੱਸਿਆ ਜਾ ਰਿਹਾ ਹੈ। ਡੀ. ਐੱਸ. ਪੀ. ਹਰਜਿੰਦਰ ਸਿੰਘ ਗਿੱਲ ਨੇ ਸੰਪਰਕ ਕਰਨ ’ਤੇ ਮੌਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਾਮਲੇ ਦੀ ਪੜਤਾਲ ਜਾਰੀ ਹੈ।


Bharat Thapa

Content Editor

Related News