ਤੰਦਰੁਸਤ ਮਾਂ ਹੀ ਦੇ ਸਕਦੀ ਹੈ ਸਿਹਤਮੰਦ ਬੱਚੇ ਨੂੰ ਜਨਮ : ਡਾ. ਗੁਰਪ੍ਰੀਤ ਕੌਰ

Thursday, Aug 10, 2023 - 01:04 PM (IST)

ਤੰਦਰੁਸਤ ਮਾਂ ਹੀ ਦੇ ਸਕਦੀ ਹੈ ਸਿਹਤਮੰਦ ਬੱਚੇ ਨੂੰ ਜਨਮ : ਡਾ. ਗੁਰਪ੍ਰੀਤ ਕੌਰ

ਪਟਿਆਲਾ (ਜ. ਬ., ਲਖਵਿੰਦਰ) - ਮਾਂ ਦੀ ਸਿਹਤ ਜੇਕਰ ਤੰਦਰੁਸਤ ਹੋਵੇਗੀ ਤਾਂ ਹੀ ਉਸ ਦਾ ਬੱਚਾ ਸਿਹਤ ਪੱਖੋਂ ਨਿਰੋਗ ਅਤੇ ਸਿਹਤਮੰਦ ਹੋਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਗੁਰਪ੍ਰੀਤ ਕੌਰ ਨੇ ਮੁੱਢਲਾ ਸਿਹਤ ਕੇਂਦਰ ਕੌਲੀ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰੀਤਵ ਅਭਿਆਨ ਤਹਿਤ ਲਗਾਏ ਗਏ ਚੈੱਕਅਪ ਕੈਂਪ ਦੌਰਾਨ ਗਰਭਵਤੀ ਮਹਿਲਾਵਾਂ ਨੂੰ ਸੁਰੱਖਿਅਤ ਜਣੇਪੇ ਤੇ ਤੰਦਰੁਸਤ ਰਹਿਣ ਦੇ ਨੁਕਤੇ ਸਾਂਝੇ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤ ਨੂੰ ਬੱਚੇ ਦੀ ਤੰਦਰੁਸਤੀ ਲਈ ਜਿੱਥੇ ਆਪਣੀ ਸਿਹਤ ਵੱਲ ਉੱਚੇਚਾ ਧਿਆਨ ਦੇਣਾ ਚਾਹੀਦਾ ਹੈ, ਉੱਥੇ ਹੀ ਬੱਚੇ ਦੇ ਜਨਮ ਤੋਂ 6 ਮਹੀਨੇ ਤੱਕ ਆਪਣੇ ਦੁੱਧ ਨਾਲ ਪਾਲਣ ਕਰਨਾ ਚਾਹੀਦਾ ਹੈ, ਜੋ ਬੱਚੇ ਲਈ ਅੰਮ੍ਰਿਤ ਵਾਂਗ ਸਾਬਤ ਹੁੰਦਾ ਹੈ।

ਇਹ ਵੀ ਪੜ੍ਹੋ- ਸ਼੍ਰੀਲੰਕਾ 'ਚ ਬੱਚਿਆਂ ਨੂੰ ਪੂਰਾ ਭੋਜਨ ਨਾ ਮਿਲਣ 'ਤੇ ਦੁਖ਼ੀ ਹੋਏ ਸਚਿਨ ਤੇਂਦੁਲਕਰ, ਦਿੱਤਾ ਖ਼ਾਸ ਸੰਦੇਸ਼
ਐੱਸ. ਐੱਮ. ਓ. ਡਾ. ਗੁਰਪ੍ਰੀਤ ਸਿੰਘ ਨਾਗਰਾ ਨੇ ਕਿਹਾ ਕਿ ਗਰਭਵਤੀ ਮਹਿਲਾਵਾਂ ਲਈ ਸਿਹਤ ਵਿਭਾਗ ਵੱਲੋਂ ਜੇ. ਐੱਸ. ਐੱਸ. ਕੇ., ਜੇ. ਐੱਸ. ਵਾਈ., ਸੁਮਨ ਸਮੇਤ ਕਈ ਸਿਹਤ ਪੱਖੀ ਸਕੀਮਾਂ ਚਲਾਈਆਂ ਗਈਆਂ ਹਨ, ਜਿਸ ਤਹਿਤ ਸਰਕਾਰੀ ਹਸਪਤਾਲਾਂ ’ਚ ਮੁਫਤ ਇਲਾਜ ਤੇ ਜਣੇਪੇ ਦੀ ਸਹੂਲਤ, ਗਰਭਵਤੀ ਔਰਤ ਨੂੰ 108 ਨੰਬਰ ਐਬੂਲੈਂਸ ਰਾਹੀਂ ਲਿਆਉਣ ਤੇ ਲਿਜਾਣ ਦੀ ਸੁਵਿਧਾ, ਜਣੇਪੇ ਸਮੇਂ ਰਹਿਣ ਅਤੇ ਖਾਣ ਦੀ ਸੁਵਿਧਾ ਆਦਿ ਦਿੱਤੀ ਜਾਂਦੀ ਹੈ ਤਾਂ ਜੋ ਪਰਿਵਾਰ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਹੋਵੇ।
ਬਲਾਕ ਐਕਸਟੈਸ਼ਨ ਐਜੂਕੇਟਰ ਸਰਬਜੀਤ ਸਿੰਘ ਸੈਣੀ ਨੋਡਲ ਅਫਸਰ (ਆਈ. ਈ. ਸੀ.) ਨੇ ਦੱਸਿਆ ਕਿ ਇਸ ਅਭਿਆਨ ਤਹਿਤ ਸਿਹਤ ਕੇਂਦਰ ਕੌਲੀ ਅਤੇ ਅਧੀਨ ਆਉਂਦੇ ਸਿਹਤ ਕੇਂਦਰਾਂ ਹਸਨਪੁਰ, ਗੱਜੂਮਾਜਰਾ, ਕੱਲਰਭੈਣੀ, ਕਲਿਆਣ ਅਤੇ ਤੰਦਰੁਸਤ ਸਿਹਤ ਕੇਂਦਰਾਂ ’ਚ 109 ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਅਤੇ ਲੈਬਾਰਟਰੀ ਟੈਸਟ ਕੀਤੇ ਗਏ।

ਇਹ ਵੀ ਪੜ੍ਹੋ- ਵਿਸ਼ਵ ਐਥਲੈਟਕਿਸ ਚੈਂਪੀਅਨਸ਼ਿਪ ’ਚ ਭਾਰਤ ਦੀ 28 ਮੈਂਬਰੀ ਟੀਮ ਦੀ ਅਗਵਾਈ ਕਰੇਗਾ ਨੀਰਜ ਚੋਪੜਾ
ਕੈਂਪ ਦੌਰਾਨ ਗਰਭਵਤੀ ਮਾਵਾਂ ਨੂੰ ਖੂਨ ਦੀ ਕਮੀ ਪੂਰੀ ਕਰਨ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ ਫਰੂਟ ਖਾਣ, ਆਇਓਡੀਨ ਯੁਕਤ ਨਮਕ, ਦੁੱਧ, ਦਹੀ, ਪਨੀਰ, ਆਂਡੇ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਸਿਹਤਮੰਦ ਸਮਾਜ ਦੀ ਸਿਰਜਨਾ ’ਚ ਆਪਣਾ ਯੋਗਦਾਨ ਪਾਉਣ। ਐੱਮ. ਓ. ਡਾ. ਵਰੁਣਜੀਤ ਕੌਰ ਵੱਲੋਂ ਔਰਤਾਂ ਨੂੰ ਸਮੇਂ-ਸਮੇਂ ’ਤੇ ਆਪਣੀ ਡਾਕਟਰੀ ਜਾਂਚ, ਜ਼ਿਆਦਾ ਖਤਰੇ ਦੇ ਜਣੇਪੇ ਵਾਲੀਆਂ ਔਰਤਾਂ ਨੂੰ ਜਣੇਪੇ ਸਮੇਂ ਜ਼ਿਲ੍ਹਾ ਪੱਧਰੀ ਹਸਪਤਾਲ ’ਚ ਜਾਣ ਲਈ ਕਿਹਾ ਗਿਆ ਤਾਂ ਜੋਂ ਜਣੇਪੇ ਸਮੇਂ ਜੱਚਾ ਬੱਚਾ ਤੰਦਰੁਸਤ ਰਹਿ ਸਕਣ। ਇਸ ਮੌਕੇ ਸੀ. ਐੱਚ. ਓ. ਮਨਪ੍ਰੀਤ ਕੌਰ, ਮਲਕਪ੍ਰੀਤ ਕੌਰ, ਐਲਟੀ ਇੰਦਰਜੀਤ, ਏ. ਐੱਨ. ਐੱਮ. ਪਰਮਜੀਤ ਕੌਰ ਸਮੇਤ ਸਟਾਫ ਹਾਜ਼ਰ ਸੀ।
 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Aarti dhillon

Content Editor

Related News