2022 ’ਚ ਕੇਵਲ ਢਿੱਲੋਂ ਨੂੰ ਜਤਾ ਕੇ ਕੈਬਨਿਟ ਮੰਤਰੀ ਬਣਾਵਾਂਗੇ : ਮੱਖਣ ਸ਼ਰਮਾ, ਨਰਿੰਦਰ ਗਰਗ ਨੀਟਾ

06/24/2021 12:07:15 PM

ਬਰਨਾਲਾ (ਵਿਵੇਕ ਸਿੰਧਵਾਨੀ) :  ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਮੱਖਣ ਸ਼ਰਮਾ ਅਤੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਵਾਲੀ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਹਨ ਅਤੇ ਦੁਬਾਰਾ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੇਖਣਾ ਚਾਹੁੰਦੇ ਹਨ।ਉਨ੍ਹਾਂ ਕਿਹਾ ਹਲਕਾ ਵਾਸੀਆਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਜੋ ਗਲਤੀ ਸਰਦਾਰ ਕੇਵਲ ਸਿੰਘ ਢਿੱਲੋਂ ਨੂੰ ਹਰਾ ਕੇ ਕੀਤੀ ਸੀ,ਇਸ ਵਾਰ ਉਹ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਕੇਵਲ ਸਿੰਘ ਢਿੱਲੋਂ ਨੂੰ ਰਿਕਾਰਡ ਤੋੜ ਵੋਟਾਂ ਤੇ ਜਿੱਤ ਦੁਆ ਕੇ ਨਵੀਂ ਸਰਕਾਰ ਤੇ ਮੰਤਰੀ ਮੰਡਲ ਵਿੱਚ ਸ਼ਾਮਲ ਕਰਵਾਉਣਗੇ।

 ਕਾਂਗਰਸ ਆਗੂਆਂ ਨੇ ਕਿਹਾ ਕਿ ਕੇਵਲ ਢਿਲੋਂ ਇੱਕੋ ਇੱਕ ਅਜਿਹਾ ਆਗੂ ਹੈ, ਜਿਸ ਨੇ ਜੋ ਕਿਹਾ ਉਹ ਕੀਤਾ ਹੈ।ਪੂਰੇ ਪੰਜਾਬ ਵਿੱਚ ਜੇ ਕਿਸੇ ਆਗੂ ਦੇ ਨਾਂ ਨਾਲ ਵਿਕਾਸ ਪੁਰਸ਼ ਲੱਗਦਾ ਹੈ ਤਾਂ ਉਹ ਸਿਰਫ਼ ਕੇਵਲ ਢਿੱਲੋਂ ਹੀ ਹੈ ਜਿਨ੍ਹਾਂ ਨੇ ਪਹਿਲਾਂ ਬਰਨਾਲਾ ਨੂੰ ਜ਼ਿਲ੍ਹਾ ਬਣਾਇਆ ਤੇ ਉਸ ਤੋਂ ਬਾਅਦ ਚੋਣ ਮੈਦਾਨ ਵਿੱਚ ਉਤਰੇ,ਹੋਰਨਾਂ ਲੀਡਰਾਂ ਦੀ ਤਰ੍ਹਾਂ ਉਨ੍ਹਾਂ ਜ਼ਿਲ੍ਹਾ ਬਣਾਉਣ ਦਾ ਵਾਅਦਾ ਨਹੀਂ ਕੀਤਾ ਸਗੋਂ ਜ਼ਿਲ੍ਹਾ ਬਣਨ ਤੋਂ ਬਾਅਦ ਲੋਕਾਂ ਦੀ ਕਚਹਿਰੀ ਵਿੱਚ ਪੇਸ਼ ਹੋਏ।ਬਰਨਾਲਾ ਲੁਧਿਆਣਾ ਰੋਡ ਜਿਸ ਤੇ ਅੱਜ ਤੋਂ ਪੰਦਰਾਂ ਸਾਲ ਪਹਿਲਾਂ ਜਾਣ ਦੀ ਗੱਲ ਸੁਣ ਕੇ ਹੀ ਲੋਕਾਂ ਨੂੰ ਕੰਬਣੀ ਛਿੜ ਜਾਂਦੀ ਸੀ, ਉਸ ਨੂੰ ਬਨਵਾ ਕੇ ਢਿੱਲੋਂ ਨੇ ਲੋਕਾਂ ਦੀ ਬਹੁਤ ਪੁਰਾਣੀ ਮੰਗ ਪੂਰੀ ਕੀਤੀ ਸੀ ਅਤੇ ਪਿਛਲੀ ਵਾਰ ਚਾਹੇ ਲੋਕਾਂ ਨੇ ਸ੍ਰੀ  ਢਿੱਲੋਂ ਨੂੰ ਫ਼ਤਵਾ ਨਹੀਂ ਦਿੱਤਾ ਪਰ ਉਨ੍ਹਾਂ ਫਿਰ ਵੀ ਆਪਣੇ ਵੱਲੋਂ ਕੀਤਾ ਜ਼ਿਲ੍ਹਾ ਬਰਨਾਲਾ ਵਿੱਚ ਮਲਟੀਸਪੈਸ਼ਲਿਟੀ ਹਸਪਤਾਲ ਲਿਆਉਣ ਦਾ ਵਾਅਦਾ ਲੋਕਾਂ ਨਾਲ ਪੂਰਾ ਕੀਤਾ ਅਤੇ ਬਹੁਤ ਜਲਦੀ ਹੀ ਉਨ੍ਹਾਂ ਵੱਲੋਂ ਜ਼ਿਲ੍ਹਾ ਬਰਨਾਲਾ ਵਿਖੇ ਮਲਟੀਸਪੈਸ਼ਲਿਟੀ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਰਦਾਰ ਢਿੱਲੋਂ ਵੱਲੋਂ ਵਿਕਾਸ ਦੇ ਮੁੱਦੇ ਤੇ ਲੜ ਕੇ ਹੀ ਮੁੜ ਜਿੱਤ ਹਾਸਲ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਹਲਕੇ ਅੰਦਰ ਆਉਣ ਵਾਲੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਿੰਨਾ ਵਿਕਾਸ ਸਰਦਾਰ ਕੇਵਲ ਸਿੰਘ ਢਿੱਲੋਂ ਵੱਲੋਂ ਕਰਵਾਇਆ ਗਿਆ ਹੈ, ਇਨ੍ਹਾਂ ਵਿਕਾਸ ਹੋਰ ਕਿਸੇ ਵੀ ਸਰਕਾਰ ਦੇ ਰਾਜ ਦੌਰਾਨ ਨਹੀਂ ਹੋਇਆ।

ਕਾਂਗਰਸੀ ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਉਨ੍ਹਾਂ ਹੁਣ ਤੋਂ ਹੀ ਮਿਹਨਤ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਨੌਜਵਾਨਾਂ ਨੂੰ ਲਾਮਬੰਦ ਕਰ ਰਹੇ ਹਨ ਤਾਂ ਜੋ ਪੰਜਾਬ ਸ਼ਾਨ ਨਾਲ ਕਾਂਗਰਸ ਪਾਰਟੀ ਦੀ ਦੁਬਾਰਾ ਸਰਕਾਰ ਅਤੇ ਬਰਨਾਲਾ ਤੋਂ ਕੇਵਲ ਢਿੱਲੋਂ ਨੂੰ ਜਿਤਾ ਕੇ ਉਸ ਸਰਕਾਰ ਵਿੱਚ ਮੰਤਰੀ ਬਣਾਇਆ ਜਾ ਸਕੇ।


Shyna

Content Editor

Related News