3 ਕਿਲੋ ਅਫੀਮ ਸਮੇਤ ਸਮੱਗਲਰ ਕਾਬੂ

04/04/2022 6:56:12 PM

ਫਿਰੋਜ਼ਪੁਰ (ਸੰਨੀ ਚੋਪੜਾ) : ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਸ ਨੇ 3 ਕਿਲੋ ਅਫੀਮ ਸਮੇਤ ਇਕ ਸਮੱਗਲਰ ਨੂੰ ਕਾਬੂ ਕੀਤਾ। ਪੁਲਸ ਨੇ ਮੁਲਜ਼ਮ ਨੂੰ ਕਾਰ ਸਮੇਤ ਕਾਬੂ ਕੀਤਾ ਅਤੇ ਮੌਕੇ 'ਤੇ ਹੀ 3 ਕਿਲੋ ਅਫੀਮ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਵਾਸੀਆਂ ਲਈ ਅਹਿਮ ਖ਼ਬਰ, ਕੇਂਦਰੀ ਮੰਤਰੀ ਗਡਕਰੀ ਨੇ ਪ੍ਰਵਾਨ ਕੀਤੀ ਇਹ ਮੰਗ

ਗੱਲਬਾਤ ਕਰਦਿਆਂ ਪੁਲਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਮਾੜੇ ਅਨਸਰਾਂ ਵਿਰੁੱਧ ਛੇੜੀ ਮੁਹਿੰਮ ਤਹਿਤ ਨਾਕੇਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਜਦੋਂ ਇਕ ਵਰਨਾ ਕਾਰ ਆਈ ਤਾਂ ਤਲਾਸ਼ੀ ਲੈਣ 'ਤੇ ਉਸ ਵਿਚ ਸਵਾਰ ਮੁਲਜ਼ਮ ਸੰਜੀਵ ਰੋਸ਼ਨ (36) ਥਾਣਾ ਕੇਸਰੀਆ ਜ਼ਿਲ੍ਹਾ ਪੂਰਬੀ ਚੰਪਾਰਨ ਬਿਹਾਰ ਕੋਲੋਂ ਇਕ-ਇਕ ਕਿਲੋ ਦੇ 3 ਪੈਕੇਟ ਅਫੀਮ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਵਿਰੁੱਧ ਮੁਕੱਦਮਾ ਦਰਜ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ, ਜਿਸ ਤੋਂ ਹੋਰ ਪੁੱਛਗਿਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਬਦਲੀਆਂ ਰੱਦ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਦੂਜੇ ਦਿਨ ਵੀ ਡਟੇ ਰਹੇ ETT ਅਧਿਆਪਕ


Anuradha

Content Editor

Related News