300 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਐਲਾਨ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਮੂੰਹ ਹੋਏ ਬੰਦ : ਸਤਿੰਦਰਪਾਲ ਚੱਠਾ

04/16/2022 3:15:57 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਆਮ ਆਦਮੀ ਪਾਰਟੀ ਪੰਜਾਬ ਨੇ ਜੋ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਕ੍ਰਮਵਾਰ ਪੂਰੇ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ’ਚ ਆਏ ਦਿਨ ਵੱਡੇ ਫੈਸਲੇ ਕੀਤੇ ਜਾ ਰਹੇ ਹਨ। ਹੁਣ ਪੰਜਾਬ ਦੇ ਲੋਕਾਂ ਲਈ ਵੱਡੀ ਖ਼ੁਸ਼ੀ ਦੀ ਖ਼ਬਰ ਦਾ ਐਲਾਨ ਅੱਜ ਕੀਤਾ ਗਿਆ ਹੈ ਜਿਸ ਵਿਚ ਪੰਜਾਬ ਦੇ ਹਰ ਪਰਿਵਾਰ ਨੂੰ 300 ਯੂਨਿਟ ਬਿਜਲੀ ਹਰ ਮਹੀਨੇ ਮੁਫ਼ਤ ਮਿਲੇਗੀ, 2 ਕਿਲੋਵਾਟ ਤੱਕ ਦੇ ਸਾਰੇ ਦਸੰਬਰ ਤੱਕ ਦੇ ਬਿਜਲੀ ਬਿੱਲ ਮੁਆਫ ਕੀਤੇ ਜਾਣਗੇ। ਇੰਡਸਟਰੀ ਅਤੇ ਕਮਰਸ਼ੀਅਲ ਲਈ ਬਿਜਲੀ ਦੇ ਰੇਟਾਂ ਵਿੱਚ ਵੀ ਕੋਈ ਵਾਧਾ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਘਰ ’ਚ ਦਾਖ਼ਲ ਹੋਏ ਪ੍ਰੇਮੀ ਨੇ ਘਰਵਾਲੇ ਸਾਹਮਣੇ ਪ੍ਰੇਮਿਕਾ ’ਤੇ ਕੀਤਾ ਜਾਨਲੇਵਾ ਹਮਲਾ, ਜਾਣੋ ਕੀ ਹੈ ਮਾਮਲਾ

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜੁਆਇੰਟ ਸਕੱਤਰ ਸਤਿੰਦਰਪਾਲ ਸਿੰਘ ਚੱਠਾ ਨੇ ਜਗ ਬਾਣੀ ਨਾਲ ਗੱਲਬਾਤ ਕਰਦੇ ਹੋਏ ਕੀਤਾ। ਸ੍ਰੀ ਚੱਠਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਪਿਛਲੇ ਇਕ ਮਹੀਨੇ ਤੋਂ ਹੀ ਇਹ ਪ੍ਰਚਾਰ ਕਰ ਰਹੀਆਂ ਸਨ ਕਿ ਆਮ ਆਦਮੀ ਪਾਰਟੀ ਵੱਲੋਂ ਬਿਜਲੀ ਮੁਫ਼ਤ ਦਾ ਜੋ ਵਾਅਦਾ ਪੰਜਾਬ ਦੇ ਲੋਕਾਂ ਨਾਲ ਕੀਤਾ ਗਿਆ ਹੈ ਉਸ ਨੂੰ ਪੂਰਾ ਨਹੀਂ ਕੀਤਾ ਜਾਵੇਗਾ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇਹ ਐਲਾਨ ਕਰਕੇ ਵਿਰੋਧੀ ਪਾਰਟੀਆਂ ਦੇ ਮੂੰਹ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਉਹ ਐਲਾਨ ਕੀਤੇ ਹਨ ਜਿਨ੍ਹਾਂ ਨੂੰ ਪੂਰਾ ਕੀਤਾ ਜਾ ਸਕੇ। ਅਕਾਲੀ ਅਤੇ ਕਾਂਗਰਸੀਆਂ ਵਾਂਗ ਝੂਠੇ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਅਤੇ ਕੁੱਟਿਆ ਨਹੀਂ।

ਇਹ ਵੀ ਪੜ੍ਹੋ : ਤਨਖਾਹਾਂ ਨਾ ਵਧਾ ਕੇ ‘ਆਪ’ ਸਰਕਾਰ ਨੇ ਕੀਤਾ ਧੋਖਾ, ਪੰਜਾਬ ’ਚ ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ

ਸ੍ਰੀ ਚੱਠਾ ਨੇ ਕਿਹਾ ਕਿ ਜੋ ਇਕ ਮਹੀਨੇ ਦੇ ਸਮੇਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ੈਸਲੇ ਕੀਤੇ ਹਨ ਅੱਜ ਤਕ ਕਿਸੇ ਵੀ ਸਰਕਾਰ ਨੇ ਆਪਣੇ ਪੂਰੇ ਕਾਰਜਕਾਲ ਸਮੇਂ ਇੰਨੇ ਫੈਸਲੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੁਝ ਸਮਾਂ ਹੋਰ ਲੱਗੇਗਾ ਜਿਸ ਕਰਕੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News