ਚੋਣਾਂ ਦੇ ਮੱਦੇਨਜ਼ਰ ਹਥਿਆਰ ਲੈ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ

Friday, Dec 20, 2024 - 06:27 PM (IST)

ਚੋਣਾਂ ਦੇ ਮੱਦੇਨਜ਼ਰ ਹਥਿਆਰ ਲੈ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ

ਫਿਰੋਜ਼ਪੁਰ (ਮਲਹੋਤਰਾ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ ਪੀ.ਸੀ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਜਿਹਨਾਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਵਿੱਚ ਪੋਲਿੰਗ ਸਟੇਸ਼ਨਾਂ 'ਤੇ ਚੋਣਾਂ ਹੋਣ ਜਾ ਰਹੀਆਂ ਹਨ, ਉਨ੍ਹਾਂ ਪੋਲਿੰਗ ਸਟੇਸ਼ਨਾਂ 'ਤੇ ਹੋਣ ਵਾਲੀ ਉਕਤ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦਾ ਹੁਕਮ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਖੌਫ਼ਨਾਕ ਕਾਰਾ, ਸੜਕ ਕਿਨਾਰੇ ਸੁੱਟਿਆ ਨਵਜੰਮਿਆ ਬੱਚਾ, ਕੁੱਤਿਆਂ ਨੇ ਧੜ ਤੋਂ ਵੱਖ ਕਰ 'ਤਾ ਸਿਰ

ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਲੜਾਈ/ਝਗੜਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਇਸ ਲਈ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਸਲਾ ਲਾਇਸੈਂਸੀਆਂ ਨੂੰ ਹਥਿਆਰ ਚੁੱਕ ਕੇ ਚੱਲਣ 'ਤੇ ਪਾਬੰਦੀ ਲਗਾਉਣਾ ਅਤਿ ਜ਼ਰੂਰੀ ਬਣ ਜਾਂਦਾ ਹੈ ਤਾਂ ਜੋ ਕਿਸੇ ਕਿਸਮ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਸ, ਬਾ-ਵਰਦੀ ਪੁਲਿਸ ਕਰਮਚਾਰੀਆਂ ਅਤੇ ਚੋਣਾਂ ਦੌਰਾਨ ਡਿਊਟੀ ਦੇ ਰਹੇ ਪੁਲਸ ਮੁਲਾਜ਼ਮਾਂ 'ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਆਦਰਸ਼ ਚੋਣ ਜ਼ਾਬਤਾ ਖ਼ਤਮ ਹੋਣ ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ- ਪਿਆਕੜਾਂ ਲਈ ਅਹਿਮ ਖ਼ਬਰ, ਭਲਕੇ ਪੰਜਾਬ 'ਚ ਨਹੀਂ ਮਿਲੇਗੀ ਸ਼ਰਾਬ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News