ਨੌਜਵਾਨਾਂ ਦੀ ਰਿਹਾਈ ਹੋਣ ਤੱਕ ਜਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਲਈ SSP ਦਫਤਰ ਅੱਗੇ ਪੱਕੇ ਧਰਨੇ ਦਾ ਐਲਾਨ

Wednesday, Jan 12, 2022 - 09:27 PM (IST)

ਸੰਗਰੂਰ (ਵਿਜੈ ਕੁਮਾਰ ਸਿੰਗਲਾ)- ਪਿੰਡ ਸ਼ਾਦੀਹਰੀ ਦੇ ਪੰਜ ਖੇਤ ਮਜ਼ਦੂਰਾਂ ਦੀ ਗ੍ਰਿਫ਼ਤਾਰੀ ਦਾ ਮਾਮਲਾ ਗਰਮਾਉਣ ਲੱਗਾ ਹੈ। ਇਨ੍ਹਾਂ ਖੇਤ ਮਜ਼ਦੂਰਾਂ ਦੀ ਰਿਹਾਈ ਲਈ ਅੱਜ ਐੱਸ. ਐੱਸ. ਪੀ. ਦਫਤਰ ਵਿਖੇ ਧਰਨਾ ਲਗਾਇਆ ਗਿਆ ਹੈ। ਜਥੇਬੰਦੀਆਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਨੌਜਵਾਨਾ ਬਿਨਾਂ ਸ਼ਰਤ ਰਿਹਾ ਨਹੀਂ ਕੀਤੇ ਜਾਂਦੇ। ਇਸ ਸਮੇਂ ਤਿੰਨ ਨੌਜਵਾਨਾਂ ਭੁਪਿੰਦਰ ਸਿੰਘ, ਰਾਜਵਿੰਦਰ ਸਿੰਘ ਰਾਜੂ ਅਤੇ ਬੱਗਾ ਸਿੰਘ ਵੱਲੋਂ ਅੱਜ ਸ਼ਾਮ 5 ਵਜੇ ਤੋਂ ਰਿਹਾਈ ਹੋਣ ਤੱਕ ਮਰਨ ਵਰਤ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਰੈਡੀਕਲ ਸਟੁਡੈਂਟ ਯੁਨੀਅਨ ਦੇ ਵਿਦਿਆਰਥੀਆਂ ਵੱਲੋਂ ਇਕਲਾਬੀ ਗੀਤ ਵੀ ਗਾਏ ਗਏ। 

ਇਹ ਖ਼ਬਰ ਪੜ੍ਹੋ- ਪਿਛਲੇ ਸਾਲ ਆਸਟ੍ਰੇਲੀਆ ’ਚ ਮਿਲੀ ਸਫਲਤਾ, ਭਾਰਤੀ ਕ੍ਰਿਕਟ ਦੇ ਮਹਾਨ ਪ੍ਰਦਰਸ਼ਨਾਂ ’ਚੋਂ ਇਕ : ਗਾਵਾਸਕਰ

PunjabKesari

ਮਜ਼ਦੂਰ ਤੇ ਵਿਦਿਆਰਥੀ ਜਥੇਬੰਦੀਆਂ ਦੀ ਹੋਈ ਮੀਟਿੰਗ ਮਗਰੋਂ ਜਬਰ ਵਿਰੋਧੀ ਸੰਘਰਸ਼ ਕਮੇਟੀ ਸ਼ਾਦੀਹਰੀ ਦੇ ਆਗੂ ਮੱਖਣ ਸਿੰਘ ਨੇ ਦੱਸਿਆ ਕਿ ਅੱਜ ਧਰਨੇ ਦੌਰਾਨ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜਿਲਾ ਪ੍ਰਧਾਨ ਪਰਮਜੀਤ ਕੌਰ ਲੌਂਗੋਵਾਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੁਨੀਅਨ (ਪੰਜਾਬ) ਦੇ ਜਰਨਲ ਸਕੱਤਰ ਲਖਵੀਰ ਲੌਂਗੋਵਾਲ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੁਨੀਅਨ (ਪੰਜਾਬ) ਦੇ ਸੂਬਾ ਸਕੱਤਰ ਧਰਮਪਾਲ ਸਿੰਘ, ਡੈਮੋਕ੍ਰੈਟਿਕ ਸਟੂਡੈਂਟਸ ਯੂਨੀਅਨ (ਪੰਜਾਬ) ਦੇ ਆਗੂ ਪਾਰਸਦੀਪ ਸਿੰਘ, ਪੰਜਾਬ ਸਟੁਡੈਂਟ ਯੁਨੀਅਨ ਦੇ ਸੁਖਦੀਪ ਸਿੰਘ ਹਥਨ ਤੇ ਫੌਜੀ ਸਾਹਬ ਘਰਾਚੋਂ, ਹਰਜਿੰਦਰ ਸਿੰਘ ਝਨੇੜੀ, ਤਰਸੇਮ ਐਮ ਸੀ ਪਾਤੜਾਂ, ਰਿੰਕੂ ਦਾਨਵ ਆਦਿ ਧਰਮ ਸਮਾਜ ਜਿਨ੍ਹਾਂ ਵੱਲੋਂ ਵਿਚਾਰ ਵਿਟਾਂਦਰਾ ਕਰਦਿਆਂ ਖੇਤ ਮਜ਼ਦੂਰਾਂ ਦੀ ਰਿਹਾਈ ਲਈ ਤਿੱਖਾ ਸੰਘਰਸ਼ ਵਿੱਢਣ ਦਾ ਫੈਸਲਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਕਾਨੂੰਨ ਅਨੁਸਾਰ ਪਿੰਡ ਸ਼ਾਦੀਹਰੀ ਦੇ ਵਸਨੀਕ ਐੱਸ. ਸੀ. ਵਰਗ ਦੇ ਲੋਕ ਪਿੰਡ ਦੀ ਕੋਆਪ੍ਰੇਟਿਵ ਸੁਸਾਇਟੀ ਦੇ ਮੈਂਬਰ ਬਣਨਾ ਚਾਹੁੰਦੇ ਹਨ ਪਰ ਸੁਸਾਇਟੀ ਦੇ ਕੁਝ ਅਹੁਦੇਦਾਰ ਐੱਸ. ਸੀ. ਵਿਅਕਤੀਆਂ ਨੂੰ ਮੈਂਬਰ ਨਹੀਂ ਬਣਨ ਦੇ ਰਹੇ ਤੇ ਵਿਰੋਧ ਕਰ ਰਹੇ ਹਨ।


ਇਹ ਖ਼ਬਰ ਪੜ੍ਹੋ-ਕੋਰੋਨਾ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ IAS ਤੇ IPS ਅਧਿਕਾਰੀਆਂ ਦਾ ਸਨਮਾਨ ਕਰਨ ਦੀ ਉੱਠੀ ਮੰਗ

PunjabKesari

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News