OSD ਰਾਜਬੀਰ ਘੁੰਮਣ ਤੋਂ ਅੱਜ ਮੁੜ ਹੋਵੇਗੀ ਪੁੱਛਗਿੱਛ
Tuesday, Oct 27, 2026 - 10:08 AM (IST)
ਚੰਡੀਗੜ੍ਹ (ਅੰਕੁਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ. ਐੱਸ. ਡੀ. ਰਾਜਬੀਰ ਸਿੰਘ ਘੁੰਮਣ ਤੋਂ 27 ਅਕਤੂਬਰ ਨੂੰ ਸੀ. ਬੀ. ਆਈ. ਵੱਲੋਂ ਮੁੜ ਪੁੱਛਗਿੱਛ ਕੀਤੀ ਜਾਵੇਗੀ। ਸੀ. ਬੀ. ਆਈ. ਨੇ ਇਸ ਤੋਂ ਪਹਿਲਾਂ 26 ਅਕਤੂਬਰ ਨੂੰ ਵੀ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਬੈਕ ਟੂ ਬੈਕ ਪੁੱਛਗਿੱਛ ਲਈ ਬੁਲਾਏ ਜਾਣ ਬਾਰੇ ਘੁੰਮਣ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਜਾਂਚ ’ਚ ਸਹਿਯੋਗ ਕਰਦੇ ਰਹਿਣਗੇ।
ਰਾਜਬੀਰ ਸਿੰਘ ਘੁੰਮਣ ਨੇ ਕੇਂਦਰੀ ਜਾਂਚ ਏਜੰਸੀਆਂ ਦੀ ਕਾਰਵਾਈ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਸੀ. ਬੀ. ਆਈ. ਅਤੇ ਈ. ਡੀ. ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਪੱਛਮੀ ਬੰਗਾਲ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ’ਚ ਵੀ ਲੋਕਾਂ ਨੂੰ ਡਰਾਉਣ ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਘੁੰਮਣ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਕੁੱਝ ਸਵਾਲ ਪਹਿਲਾਂ ਪੁੱਛੇ ਗਏ ਸਵਾਲਾਂ ਵਰਗੇ ਸਨ, ਜਦੋਂ ਕਿ ਕੁੱਝ ਵੱਖਰੇ ਵੀ ਸਨ। ਉਨ੍ਹਾਂ ਕਿਹਾ ਕਿ ਜਦੋਂ ਵੀ ਜਾਂਚ ਏਜੰਸੀ ਉਨ੍ਹਾਂ ਨੂੰ ਬੁਲਾਏਗੀ, ਉਹ ਜਾਂਚ ਵਿੱਚ ਸ਼ਾਮਲ ਹੋ ਕੇ ਸਹਿਯੋਗ ਕਰਨਗੇ।
