ਸਾਡੀ ਰਸੋਈ ਦੀ ਪਹਿਲੀ ਵਰ੍ਹੇਗੰਢ ਮਨਾਈ, ਹੁਣ ਤੱਕ 70 ਹਜ਼ਾਰ ਤੋਂ ਵੱਧ ਲੋਕਾਂ ਨੇ ਖਾਧਾ ਖਾਣਾ

Wednesday, May 02, 2018 - 09:56 AM (IST)

ਸਾਡੀ ਰਸੋਈ ਦੀ ਪਹਿਲੀ ਵਰ੍ਹੇਗੰਢ ਮਨਾਈ, ਹੁਣ ਤੱਕ 70 ਹਜ਼ਾਰ ਤੋਂ ਵੱਧ ਲੋਕਾਂ ਨੇ ਖਾਧਾ ਖਾਣਾ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਜ਼ਿਲਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵਲੋਂ ਰੈਡ ਕ੍ਰਾਸ ਸੰਸਥਾ ਅਤੇ ਸਮਾਜ ਦੇ ਸਹਿਯੋਗ ਨਾਲ ਸ਼ੁਰੂ ਕੀਤੀ 'ਸਾਡੀ ਰਸੋਈ' ਨੇ ਇਕ ਸਾਲ ਪੂਰਾ ਕਰ ਲਿਆ ਹੈ। ਲੋੜਵੰਦ ਲੋਕਾਂ ਤੱਕ ਖਾਣਾ ਮਹੁਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਇਸ ਪ੍ਰੋਜੈਕਟ ਦੀ ਪਹਿਲੀ ਵਰ੍ਹੇਗੰਢ ਮੌਕੇ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਨੇ ਦੱਸਿਆ ਕਿ ਹੁਣ ਤੱਕ ਸਾਡੀ ਰਸੋਈ ਵਿਖੇ 70950 ਲੋਕਾਂ ਨੇ ਪੌਸ਼ਟਿਕ ਖਾਣਾ ਖਾਧਾ ਹੈ।
ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਨੇ ਇਸ ਮੌਕੇ ਜ਼ਿਲਾ ਦੇ ਸਮਾਜ ਸੇਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਜੈਕਟ ਲਈ ਸਹਿਯੋਗ ਕਰਨ। ਉਨ੍ਹਾਂ ਖੁਦ ਨੇ ਇਸ ਪ੍ਰੌਜੈਕਟ ਲਈ 10 ਹਜ਼ਾਰ ਰੁਪਏ ਦਾ ਸਹਿਯੋਗ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਜ਼ਿਲਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਜਨਮ ਦਿਨ, ਵਿਆਹ ਵਰੇਗੰਢ, ਬੱਚਿਆਂ ਦੇ ਪਾਸ ਹੋਣ, ਨੋਕਰੀ ਮਿਲਣ, ਤਰੱਕੀ ਆਦਿ ਵਰਗੇ ਖੁਸ਼ੀ ਦੇ ਮੌਕਿਆਂ 'ਤੇ ਸਾਡੀ ਰਸੋਈ ਦਾ ਇਕ ਦਿਨ ਦਾ ਖਾਣਾ ਸਪੋਂਸਰ ਕਰਕੇ ਲੋੜਵੰਦ ਲੋਕਾਂ ਨਾਲ ਆਪਣੀ ਖੁਸ਼ੀ ਸਾਂਝੀ ਕਰ ਸਕਦੇ ਹਨ। 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਲੋੜਵੰਦ ਲੋਕਾਂ ਦੇ ਹਿੱਤ ਅਨੁਸਾਰ ਚਲਾਇਆ ਜਾ ਰਿਹਾ ਹੈ ਅਤੇ ਸਿਰਫ 10 ਰੁਪਏ ਵਿਚ ਪੌਸਟਿਕ ਖਾਣੇ ਦੀ ਥਾਲੀ ਦਿੱਤੀ ਜਾਂਦੀ ਹੈ। ਖਾਣਾ ਸਫਾਈ ਨਾਲ ਹੁਨਰਮੰਦ ਹੱਥਾਂ ਵਲੋਂ ਤਿਆਰ ਕੀਤਾ ਜਾਂਦਾ ਹੈ। ਇਸ ਮੌਕੇ ਗਿੱਦੜਬਾਹਾ ਦੇ ਐਸ.ਡੀ.ਐਮ ਨਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਜਨਰਲ ਗੋਪਾਲ ਸਿੰਘ, ਜ਼ਿਲਾ ਵਿਕਾਸ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।


Related News