ਜ਼ਿਲ੍ਹੇ 'ਚ ਵਧਿਆ ਡੇਂਗੂ ਤੇ ਚਿਕਨਗੁਨੀਆ ਦਾ ਪ੍ਰਕੋਪ, ਕੁਲੱ ਮਰੀਜ਼ਾਂ ਦੀ ਗਿਣਤੀ ਹੋਈ 200 ਤੋਂ ਪਾਰ
Friday, Nov 10, 2023 - 12:26 PM (IST)
ਮੋਗਾ (ਸੰਦੀਪ ਸ਼ਰਮਾ) : ਜ਼ਿਲ੍ਹੇ 'ਚ ਡੇਂਗੂ ਦਾ ਪ੍ਰਕੋਪ ਜਾਰੀ ਹੈ। ਸਿਹਤ ਵਿਭਾਗ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਡੇਂਗੂ ਅਤੇ ਚਿਕਨਗੁਨੀਆ ਤੋਂ ਬਚਾਅ ਲਈ ਅਭਿਆਨ ਸ਼ੁਰੂ ਕੀਤਾ ਗਿਆ ਸੀ। ਬੇਸ਼ੱਕ ਰੋਜ਼ਾਨਾ ਡੇਂਗੂ ਅਤੇ ਚਿਕਨਗੁਨੀਆ ਦੇ ਮਰੀਜ਼ ਸਾਹਮਣੇ ਆ ਰਹੇ ਹਨ, ਪਰ ਇਨ੍ਹਾਂ ਦੀ ਗਿਣਤੀ ਸ਼ਹਿਰ ਵਿਭਾਗ ਦੀ ਟੀਮਾਂ ਦੇ ਅਲਰਟ ਹੋਣ ਦੇ ਚੱਲਦੇ ਸੀਮਿਤ ਹੈ। ਉਥੇ ਬੀਤੇ ਦਿਨ ਸਿਹਤ ਵਿਭਾਗ ਵੱਲੋਂ ਸ਼ੱਕੀ ਮਰੀਜ਼ਾਂ ਦੇ ਲਏ ਗਏ ਸੈਂਪਲਾਂ ਵਿਚੋਂ 5 ਡੇਂਗੂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ, ਜਿਸ ਉਪਰੰਤ ਜ਼ਿਲ੍ਹੇ ਵਿਚ ਡੇਂਗੂ ਪੀੜਤਾਂ ਦੀ ਕੁੱਲ ਗਿਣਤੀ 155 ਹੋ ਗਈ ਹੈ, ਉਥੇ ਚਿਕਨਗੁਨੀਆ ਦੇ ਕੁੱਲ ਮਰੀਜ਼ਾਂ ਦੀ ਗਿਣਤੀ 60 ਹੋ ਗਈ ਹੈ।
ਇਹ ਵੀ ਪੜ੍ਹੋ : ਕਾਰ ਸਵਾਰ ਬਾਰਾਤੀਆਂ ਵੱਲੋਂ ਟਰੱਕ ਡਰਾਈਵਰ ਤੇ ਸਾਥੀ ਨਾਲ ਕੁੱਟਮਾਰ, ਖੋਹੇ ਪੈਸੇ ਤੇ ਚਾਬੀਆਂ
ਇਸ ਬਾਰੇ ਸਿਵਲ ਸਰਜਨ ਡਾ. ਰਾਜੇਸ਼ ਅੱਤਰੀ ਨੇ ਕਿਹਾ ਕਿ ਜਿੱਥੇ ਉਨ੍ਹਾਂ ਵੱਲੋਂ ਡੇਂਗੂ ਅਤੇ ਚਿਕਨਗੁਨੀਆ ਸਬੰਧੀ ਸਿਹਤ ਅਧਿਕਾਰੀਆਂ ਦੇ ਨਾਲ ਹਫਤੇ ਵਿਚ ਦੋ ਵਾਰ ਰੀਵਿਊ ਮੀਟਿੰਗ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਵਿਚ ਡੇਂਗੂ ਅਤੇ ਚਿਕਨਗੁਨੀਆ ਤੋਂ ਪੀੜਤ ਸਾਹਮਣੇ ਆਉਣ ਵਾਲੇ ਮਰੀਜ਼ਾਂ ਦੇ ਇਲਾਜ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਇੱਥੇ ਹਰ ਤਰ੍ਹਾਂ ਦੀਆਂ ਦਵਾਈਆਂ ਅਤੇ ਗੰਭੀਰ ਮਰੀਜ਼ਾਂ ਨੂੰ ਦਾਖਲ ਕਰ ਕੇ ਉਨ੍ਹਾਂ ਦਾ ਇਲਾਜ ਕਰਨ ਲਈ ਵੱਡੇ ਪ੍ਰਬੰਧ ਕੀਤੇ ਗਏ ਹਨ, ਉਥੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਥੋੜਾ ਜਿਹਾ ਬੁਖਾਰ ਹੋਣ ਅਤੇ ਜੋੜਾਂ ਦੇ ਦਰਦ ਹੋਣ ਦੀ ਸ਼ਿਕਾਇਤ ’ਤੇ ਤੁਰੰਤ ਸਿਵਲ ਹਸਪਤਾਲ ਪਹੁੰਚ ਕੇ ਆਪਣਾ ਡੇਂਗੂ ਅਤੇ ਚਿਕਨਗੁਨੀਆ ਦਾ ਟੈਸਟ ਕਰਵਾਇਆ ਜਾਵੇ।
ਇਹ ਵੀ ਪੜ੍ਹੋ : ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਲੜੀਆਂ ਲਗਾ ਰਹੇ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ
ਅਜਿਹਾ ਕਰਨ ਨਾਲ ਪੀੜਤ ਨੂੰ ਕਿਸੇ ਵੀ ਗੰਭੀਰ ਸਥਿਤੀ ਦਾ ਸਾਹਮਣਾ ਕਰਨ ਤੋਂ ਬਚਿਆ ਜਾ ਸਕਦਾ ਦਾ ਹੈ ਅਤੇ ਉਸਦਾ ਇਲਾਜ ਕੀਤਾ ਜਾ ਸਕਦਾ ਹੈ, ਉਥੇ ਜੇਕਰ ਪ੍ਰਾਈਵੇਟ ਹਸਪਤਾਲਾਂ ਦੀ ਗੱਲ ਕੀਤੀ ਜਾਵੇ ਤਾਂ ਸੂਤਰਾਂ ਅਨੁਸਾਰ ਇਨ੍ਹਾਂ ਹਸਪਤਾਲਾਂ ਵਿਚ ਵੀ ਡੇਂਗੂ ਅਤੇ ਚਿਕਨਗੁਨੀਆ ਦੇ ਮਰੀਜ਼ ਲਗਾਤਾਰ ਵਧ ਰਹੇ ਹਨ। ਜ਼ਿਲ੍ਹਾ ਏਪੀਡੀਮੋਲੋਜਿਸਟ ਡਾ. ਨਰੇਸ਼ ਆਮਲਾ ਦੇ ਅਨੁਸਾਰ ਜੇਕਰ ਆਮ ਲੋਕ ਡੇਂਗੂ ਅਤੇ ਚਿਕਨਗੁਨੀਆ ਤੋਂ ਬਚਾਅ ਲਈ ਸਾਵਧਾਨੀ ਵਰਤਣ ਤਾਂ ਇਸ ਬੀਮਾਰੀ ਤੋਂ ਆਪਣਾ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਪਣੇ ਘਰਾਂ ਵਿਚ ਪਾਣੀ ਦੇ ਸ੍ਰੋਤ ਜਿਵੇਂ ਕੂਲਰ, ਪਾਣੀ ਦੀਆਂ ਟੈਂਕੀਆਂ, ਰਸੋਈ ਘਰ, ਸਾਫ਼ ਪਾਣੀ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ’ਤੇ ਪਨਪਦਾ ਹੈ ਅਤੇ ਇਹ ਅਕਸਰ ਗੋਡਿਆਂ ਦੇ ਹੇਠਾਂ ਲੱਤਾਂ ਨੂੰ ਕੱਟਦਾ ਹੈ। ਇਸ ਲਈ ਸਰੀਰ ਨੂੰ ਢਕਣ ਵਾਲੇ ਕੱਪੜਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਇੰਗਲੈਂਡ ਤੋਂ ਆਏ ਪਿਓ ਨੇ ਹਥਿਆਰਾਂ ਦੀ ਨੋਕ 'ਤੇ ਆਪਣੇ ਹੀ ਪੁੱਤ ਨੂੰ ਕੀਤਾ ਅਗਵਾ, ਮਾਮਲਾ ਜਾਣ ਹੋ ਜਾਓਗੇ ਹੈਰਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8