ਮੁਕਤਸਰ ਕਾਲਜ ’ਚ ਬਾਹਰੀ ਨੌਜਵਾਨਾਂ ਨੇ ਦਿਖਾਈ ਗੁੰਡਾਗਰਦੀ, ਤੇਜ਼ਧਾਰ ਹਥਿਆਰ ਨਾਲ ਵਿਦਿਆਰਥੀ ਨੂੰ ਕੀਤਾ ਜ਼ਖਮੀਂ

Thursday, May 19, 2022 - 04:57 PM (IST)

ਮੁਕਤਸਰ ਕਾਲਜ ’ਚ ਬਾਹਰੀ ਨੌਜਵਾਨਾਂ ਨੇ ਦਿਖਾਈ ਗੁੰਡਾਗਰਦੀ, ਤੇਜ਼ਧਾਰ ਹਥਿਆਰ ਨਾਲ ਵਿਦਿਆਰਥੀ ਨੂੰ ਕੀਤਾ ਜ਼ਖਮੀਂ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ ਵਿਖੇ ਕੁਝ ਬਾਹਰੀ ਨੌਜਵਾਨਾਂ ਵੱਲੋਂ ਸ਼ਰ੍ਹੇਆਮ ਤੇਜ਼ਧਾਰ ਹਥਿਆਰਾਂ ਨਾਲ ਗੁੰਡਾਗਰਦੀ ਕੀਤੀ ਗਈ ਅਤੇ ਇਸ ਸੰਬੰਧੀ ਵੀਡੀਓ ਵੀ ਵਾਇਰਲ ਹੋਈ ਹੈ ਜਿਸ ’ਚ ਬਾਹਰੀ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਕਾਲਜ ਅੰਦਰ ਦਾਖ਼ਲ ਹੋ ਕੇ ਕਾਲਜ ਦੇ ਇਕ ਵਿਦਿਆਰਥੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜੋ ਫਰੀਦਕੋਟ ਵਿਖੇ ਇਲਾਜ ਅਧੀਨ ਹੈ। ਇਸ ਮਾਮਲੇ ’ਚ ਪੁਲਸ ਨੇ ਇਲਾਜ  ਅਧੀਨ ਵਿਦਿਆਰਥੀ ਦੇ ਬਿਆਨਾਂ ’ਤੇ ਕੁਝ ਨੌਜਵਾਨਾਂ ’ਤੇ ਮਾਮਲਾ ਵੀ ਦਰਜ ਕਰ ਲਿਆ ਹੈ। 

ਇਹ ਵੀ ਪੜ੍ਹੋ : ਬਠਿੰਡਾ 'ਚ ਰਿਸ਼ਤੇ ਹੋਏ ਤਾਰ-ਤਾਰ, ਮਾਸੀ ਦਾ ਮੁੰਡਾ ਅੱਠਵੀਂ ਜਮਾਤ 'ਚ ਪੜ੍ਹਦੀ ਭੈਣ ਨੂੰ ਲੈ ਕੇ ਹੋਇਆ ਫ਼ਰਾਰ

ਉੱਧਰ ਇਸ ਮਾਮਲੇ ਦੇ ਵਿੱਚ ਕਾਲਜ ਦੇ ਪ੍ਰਿੰਸੀਪਲ ਮੈਡਮ ਸਤਵੰਤ ਕੌਰ ਹੋਰਾਂ ਨੇ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਨੇ ਥਾਣਾ ਸਦਰ ਪੁਲਸ ਨੂੰ ਸੂਚਿਤ ਕੀਤਾ ਹੈ ਅਤੇ ਪੁਲਸ ਇਸ ਮਾਮਲੇ ਸੰਬੰਧੀ ਕਾਰਵਾਈ ਕਰ ਰਹੀ ਹੈ । ਸਰਕਾਰੀ ਕਾਲਜ ਵਿੱਚ ਸ਼ਰ੍ਹੇਆਮ ਇਸ ਤਰ੍ਹਾਂ ਤੇਜ਼ਧਾਰ ਹਥਿਆਰਾਂ ਨਾਲ ਦਾਖ਼ਲ ਹੋਏ ਇਨ੍ਹਾਂ ਨੌਜਵਾਨਾਂ ਵੱਲੋਂ ਕੀਤੀ ਗਈ ਗੁੰਡਾਗਰਦੀ ਦਾ ਨੰਗਾ ਨਾਚ ਹੋਣ ਕਰਕੇ ਕਾਲਜ ਦੇ ਵਿਦਿਆਰਥੀਆਂ ’ਚ ਸਹਿਮ ਦਾ ਮਾਹੌਲ ਹੈ । 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Meenakshi

News Editor

Related News