ਤੇਜ਼ ਰਫ਼ਤਾਰ ਟਰੱਕ ਨੇ ਢਾਹਿਆ ਕਹਿਰ, ਮੋਟਰਸਾਈਕਲ ਸਵਾਰ ਨੂੰ ਦਰੜਿਆ, ਹੋਈ ਮੌਤ
Monday, Dec 30, 2024 - 05:37 AM (IST)
ਲੁਧਿਆਣਾ (ਰਾਜ) : ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਡਰਾਈਵਰ ਟਰੱਕ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਵਿਕਾਸ ਸਿੰਘ (29) ਵਜੋਂ ਹੋਈ ਹੈ, ਜੋ ਖੰਨਾ ਦੇ ਆਨੰਦ ਨਗਰ ਦਾ ਰਹਿਣ ਵਾਲਾ ਸੀ।
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਫੋਕਲ ਪੁਆਇੰਟ ਦੀ ਪੁਲਸ ਮੌਕੇ ’ਤੇ ਪੁੱਜੀ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਦਿੱਤਾ ਹੈ ਅਤੇ ਅਣਪਛਾਤੇ ਟਰੱਕ ਚਾਲਕ ਖਿਲਾਫ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਤੁਹਾਡੇ ਜ਼ਿਲ੍ਹੇ 'ਚ ਕਿੱਥੇ-ਕਿੱਥੇ ਜਾਮ ਕੀਤੀ ਜਾਵੇਗੀ ਆਵਾਜਾਈ ? ਜਾਣੋ ਪੰਜਾਬ ਬੰਦ ਦੀ ਪੂਰੀ ਡਿਟੇਲ
ਜਾਣਕਾਰੀ ਮੁਤਾਬਕ ਇਹ ਹਾਦਸਾ ਸ਼ਨੀਵਾਰ ਦੇਰ ਰਾਤ ਵਾਪਰਿਆ। ਵਿਕਾਸ ਮੋਟਰਸਾਈਕਲ ’ਤੇ ਜਾ ਰਿਹਾ ਸੀ। ਫਿਰ ਆਰ. ਐਂਡ ਡੀ. ਪੋਲੀਟੈਕਨੀਕਲ ਕਾਲਜ ਨੇੜੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਕੁਚਲ ਦਿੱਤਾ। ਰਾਹਗੀਰਾਂ ਨੇ ਉਸ ਨੂੰ ਜ਼ਖ਼ਮੀ ਹਾਲਤ ’ਚ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਏ.ਐੱਸ.ਆਈ. ਗੁਰਮੀਤ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮ ਟਰੱਕ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਜਲਦੀ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- 'ਪੰਜਾਬ ਬੰਦ' ਦੇ ਮੱਦੇਨਜ਼ਰ GNDU ਦਾ ਵੱਡਾ ਫ਼ੈਸਲਾ ; 30 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਕੀਤੀਆਂ ਰੱਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e