ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹਾਲਤ ਵਿਗੜੀ
Saturday, Sep 22, 2018 - 02:26 AM (IST)

ਬਠਿੰਡਾ, (ਸੁਖਵਿੰਦਰ)- ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਨੌਜਵਾਨ ਦੀ ਹਾਲਤ ਵਿਗਡ਼ ਗਈ, ਜਿਸ ਨੂੰ ਸੰਸਥਾ ਵਲੋਂ ਹਸਪਤਾਲ ਦਾਖਲ ਕਰਵਾਇਆ। ਜਾਣਕਾਰੀ ਅਨੁਸਾਰ ਥਰਮਲ ਕਾਲੋਨੀ ਦੇ ਗੇਟ ਨੰਬਰ 2 ਸਾਹਮਣੇ ਇਕ ਵਿਅਕਤੀ ਨਸ਼ੇ ਦੀ ਹਾਲਤ ’ਚ ਪਿਆ ਹੋਇਆ ਸੀ। ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਉਹ ਤਡ਼ਫ਼ ਰਿਹਾ ਸੀ। ਸੂਚਨਾ ਮਿਲਣ ’ਤੇ ਸਹਾਰਾ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਮੌਕੇ ’ਤੇ ਪਹੁੰਚੇ ਤੇ ਨੌਵਜਾਨ ਨੂੰ ਗੰਭੀਰ ਹਾਲਤ ’ਚ ਸਰਕਾਰੀ ਹਸਪਤਾਲ ਪਹੁੰਚਾਇਆ। ਨੌਜਵਾਨ ਦੀ ਪਛਾਣ ਤਰਸੇਮ ਸਿੰਘ ਵਾਸੀ ਬਠਿੰਡਾ ਵਜੋਂ ਹੋਈ।