ਦੇਸ਼ ਭਰ ਚ 558.88 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਸਰਕਾਰੀ ਖਰੀਦ

01/16/2021 5:58:14 PM

ਜੈਤੋ (ਰਘੂਨੰਦਨ ਪਰਾਸ਼ਰ): ਦੇਸ਼ ਵਿਚ ਮੌਜੂਦਾ ਸਾਉਣੀ ਸੀਜ਼ਨ ਸਾਲ 2020-21 ਦੌਰਾਨ 14 ਜਨਵਰੀ ਤੱਕ 558.88 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਪਿਛਲੇ ਸਾਲ ਦੇ ਮੁਕਾਬਲੇ ਵਿੱਚ 27.15 ਫੀਸਦੀ ਵੱਧ ਹੈ।

ਕੇਂਦਰ ਸਰਕਾਰ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਦੇਸ਼ ਭਰ ਵਿਚ ਪਿਛਲੇ ਸਾਲ ਇਸ ਸਮੇਂ ਦੌਰਾਨ ਦੇਸ਼ 'ਚ  439.52 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਸੀ। 558.88 ਲੱਖ ਮੀਟ੍ਰਿਕ ਟਨ ਝੋਨੇ ਦੀ ਕੁੱਲ ਖਰੀਦ ਵਿੱਚ ਪੰਜਾਬ ਨੇ ਅਕੇਲੇ 202.77 ਲੱਖ ਮੀਟ੍ਰਿਕ ਟਨ ਦਾ ਰਿਕਾਰਡ ਯੋਗਦਾਨ ਦਿੱਤਾ ਹੈ।ਕੱਲ੍ਹ ਦੇਰ ਸ਼ਾਮ ਕੇਂਦਰ ਸਰਕਾਰ ਵੱਲੋਂ ਜਾਰੀ  ਪ੍ਰੈਸ ਬਿਆਨ ਵਿੱਚ ਕਿਹਾ ਗਿਆ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਤੇਲੰਗਾਨਾ, ਉਤਰਾਖੰਡ, ਤਾਮਿਲਨਾਡੂ, ਚੰਡੀਗੜ੍ਹ, ਜੰਮੂ-ਕਸ਼ਮੀਰ, ਕੇਰਲ, ਗੁਜਰਾਤ, ਆਂਧਰਾ ਪ੍ਰਦੇਸ਼, ਛੱਤੀਸਗੜ, ਓਡੀਸ਼ਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਬਿਹਾਰ, ਝਾਰਖੰਡ, ਅਸਾਮ, ਕਰਨਾਟਕ ਅਤੇ ਪੱਛਮੀ ਬੰਗਾਲ ਸੂਬਿਆਂ  ਅਤੇ  ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ  ਐਮ.ਐਸ.ਪੀ. ਤੇ ਜਾਰੀ ਹੈ ।ਜਾਰੀ ਪ੍ਰੈਸ ਰਿਲੀਜ਼ ਵਿਚ ਕਿਹਾ ਗਿਆ ਹੈ ਕਿ ਦੇਸ਼ ਦੇ ਲਗਭਗ 7785032  ਲੱਖ ਕਿਸਾਨਾਂ ਨੂੰ 10551.73 ਲੱਖ ਰੁਪਏ ਦਾ ਫਾਇਦਾ ਹੋਇਆ ਹੈ।


Shyna

Content Editor

Related News