ਘੱਟੋ-ਘੱਟ ਸਮਰਥਨ ਮੁੱਲ ’ਤੇ 531.22 ਲੱਖ ਮੀਟ੍ਰਿਕ ਟਨ ਤੋਂ ਵੱਧ ਹੋਈ ਝੋਨੇ ਦੀ ਖ਼ਰੀਦ

01/11/2021 10:19:23 AM

ਜੈਤੋ (ਪਰਾਸ਼ਰ) - ਦੇਸ਼ ’ਚ ਸਾਉਣੀ ਸੀਜ਼ਨ 2020-21 ਲਈ ਝੋਨੇ ਦੀ ਖ਼ਰੀਦ ਹਰਿਆਣਾ, ਉੱਤਰ ਪ੍ਰਦੇਸ਼, ਤੇਲੰਗਾਨਾ, ਉੱਤਰਾਖੰਡ, ਤਾਮਿਲਨਾਡੂ, ਚੰਡੀਗੜ੍ਹ, ਜੰਮੂ-ਕਸ਼ਮੀਰ, ਕੇਰਲ, ਗੁਜਰਾਤ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਛੱਤੀਸਗੜ, ਓਡੀਸਾ, ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਅਸਾਮ, ਕਰਨਾਟਕ ਅਤੇ ਪੱਛਮੀ ਬੰਗਾਲ ਰਾਜਾਂ ਵਿਚ ਕੀਤੀ ਜਾ ਚੁੱਕੀ ਹੈ। ਝੋਨੇ ਦੀ ਇਹ ਖ਼ਰੀਦ 8 ਜਨਵਰੀ ਤੱਕ ਘੱਟੋ-ਘੱਟ ਸਮਰਥਨ ਮੁੱਲ ’ਤੇ 531.22 ਲੱਖ ਮੀਟ੍ਰਿਕ ਟਨ ਤੋਂ ਵੱਧ ਕੀਤੀ ਜਾ ਚੁੱਕੀ ਹੈ। 

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

ਪੜ੍ਹੋ ਇਹ ਵੀ ਖ਼ਬਰ - Health Alert : ਨਹਾਉਂਦੇ ਸਮੇਂ ਇਨ੍ਹਾਂ ਕਾਰਨਾਂ ਕਰਕੇ ਪੈ ਸਕਦੈ ‘ਦਿਲ ਦਾ ਦੌਰਾ’, ਇੰਝ ਰੱਖੋ ਖ਼ਾਸ ਧਿਆਨ

ਪਿਛਲੇ ਸਾਲ ਇਸ ਮਿਆਦ ਦੌਰਾਨ 420.51 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਗਈ ਸੀ। ਇਸ ਸਾਲ ਖ਼ਰੀਦ ਵਿਚ 26.32 ਫੀਸਦੀ ਵਾਧਾ ਹੋਇਆ ਹੈ। ਕੁਲ 531.22 ਲੱਖ ਮੀਟ੍ਰਿਕ ਟਨ ਦੀ ਖ਼ਰੀਦ ’ਚੋਂ ਇਕੱਲੇ ਪੰਜਾਬ ਨੇ 202.77 ਲੱਖ ਮੀਟ੍ਰਿਕ ਟਨ ਦਾ ਯੋਗਦਾਨ ਪਾਇਆ ਹੈ, ਜੋ ਕੁੱਲ ਖ਼ਰੀਦ ਦਾ 38.17 ਫੀਸਦੀ ਹੈ। ਕੇਂਦਰੀ ਖੇਤੀਬਾੜੀ ਮੰਤਰਾਲਾ ਦੇ ਬਿਆਨ ਅਨੁਸਾਰ ਸਾਉਣੀ ਦੀਆਂ ਫ਼ਸਲਾਂ ਦੀ ਖ਼ਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਦੇਸ਼ ਦੇ ਲਗਭਗ 70.35 ਲੱਖ ਕਿਸਾਨਾਂ ਨੂੰ ਐੱਮ.ਐੱਸ.ਪੀ. 100294.26 ਕਰੋੜ ਰੁਪਏ ਦੇ ਖ਼ਰੀਦ ਤੋਂ ਲਾਭ ਪ੍ਰਾਪਤ ਹੋਇਆ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਖਾਣ ਦੀਆਂ ਇਨ੍ਹਾਂ ਗਲਤ ਆਦਤਾਂ ਨਾਲ ਵੱਧ ਸਕਦਾ ਹੈ ‘ਦਿਲ ਦਾ ਦੌਰਾ’ ਪੈਣ ਦਾ ਖ਼ਤਰਾ

8 ਅਗਸਤ ਤੱਕ ਖੇਤੀਬਾੜੀ ਮੰਤਰਾਲਾ ਵੱਲੋਂ ਜਾਰੀ ਬਿਆਨ ਅਨੁਸਾਰ ਸਰਕਾਰ ਨੇ ਆਪਣੀਆਂ ਨੋਡਲ ਏਜੰਸੀਆਂ ਰਾਹੀਂ ਤਾਮਿਲਨਾਡੂ, ਮਹਾਂਰਾਸ਼ਟਰ, ਗੁਜਰਾਤ, ਹਰਿਆਣਾ ਅਤੇ ਰਾਜਸਥਾਨ ਵਿਚ 1501143 ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ 28255.73 ਮੀਟ੍ਰਿਕ ਮੂਗ ਦੀ ਖ਼ਰੀਦ ਕੀਤੀ ਹੈ। 151149 ਕਰੋੜ ਰੁਪਏ ਦਾ ਲਾਭ ਕਿਸਾਨਾਂ ਨੂੰ ਹੋਇਆ ਹੈ। ਇਸ ਦੇ ਨਾਲ ਹੀ, 589.40 ਕਰੋੜ ਰੁਪਏ ਦੀ 5089 ਮੀਟ੍ਰਿਕ ਟਨ ਕੋਪਰਾ (ਬਾਰਸ਼ਮਾਸੀ ਫ਼ਸਲ) ਖ਼ਰੀਦੀ ਗਈ ਹੈ, ਜਿਸ ਨਾਲ 3961 ਕਿਸਾਨਾਂ ਨੂੰ ਲਾਭ ਹੋਇਆ ਹੈ।

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ


rajwinder kaur

Content Editor

Related News