ਝੋਨੇ ਦੀ ਬਿਜਾਈ ਦੇ ਸ਼ੁਰੂਆਤੀ ਦਿਨਾਂ ''ਚ ਮਿਲ ਰਹੀ ਹੈ 8 ਘੰਟੇ ਬਿਜਲੀ ਦੀ ਸਪਲਾਈ

06/14/2019 5:46:16 PM

ਬਠਿੰਡਾ (ਅਮਿਤ) - ਬਠਿੰਡਾ ਜ਼ਿਲੇ ਦੇ ਇਲਾਕੇ 'ਚ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਕੀਤੇ ਸਮੇਂ 13 ਜੂਨ ਨੂੰ ਝੋਨੇ ਦੀ ਬਿਜਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਦੌਰਾਨ ਕਿਸਾਨਾਂ ਨੂੰ ਸਮੇਂ-ਸਮੇਂ 'ਤੇ ਨਿਰਧਾਰਿਤ ਬਿਜਲੀ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਇਸ ਦੌਰਾਨ ਬਠਿੰਡਾ ਦੇ ਪਿੰਡ ਗਿਲਪਤੀ ਦੇ ਕਿਸਾਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦੀ ਬਿਜਾਈ ਦੇ ਸ਼ੁਰੂਆਤੀ ਦਿਨਾਂ 'ਚ ਬਿਜਾਈ ਕਰਨ ਦੌਰਾਨ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆ ਰਹੀ, ਕਿਉਂਕਿ ਉਨ੍ਹਾਂ ਨੂੰ ਪੂਰੇ 8 ਘੰਟੇ ਬਿਜਲੀ ਦੀ ਸਪਲਾਈ ਮਿਲ ਰਹੀ ਹੈ। ਇਸ ਦੌਰਾਨ ਲੇਬਰ ਦੀ ਮਾਤਰਾ ਸਹੀ ਪੱਧਰ 'ਤੇ ਮਿਲਣ ਕਾਰਨ ਉਹ ਝੋਨੇ ਦੀ ਬਿਜਾਈ ਆਸਾਨੀ ਨਾਲ ਕਰ ਰਹੇ ਹਨ। ਉਨ੍ਹਾਂ ਵਿਭਾਗ ਤੋਂ ਮੰਗ ਕੀਤੀ ਕਿ ਆਉਣ ਵਾਲੇ ਦਿਨਾਂ 'ਚ ਵੀ ਉਹ ਇਸੇ ਤਰਾਂ 8 ਘੰਟੇ ਬਿਜਲੀ ਦਿੰਦੇ ਰਹਿਣ ਤਾਂਕਿ ਝੋਨੇ ਦੀ ਫਸਲ ਦੀ ਬਿਜਾਈ ਦੌਰਾਨ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।


rajwinder kaur

Content Editor

Related News