ਝੋਨੇ ਦੀ ਪਰਾਲੀ ਖੇਤਾਂ ’ਚ ਵਾਹ ਹੋਰਨਾਂ ਕਿਸਾਨਾਂ ਲਈ ਮਿਸਾਲ ਬਣ ਰਿਹੈ ‘ਬਲਜਿੰਦਰ ਸਿੰਘ’
Sunday, Nov 15, 2020 - 04:03 PM (IST)
ਸਾਦਿਕ (ਦੀਪਕ) - ਸਾਦਿਕ ਦੇ ਅਗਾਂਹਵਧੂ ਕਿਸਾਨ ਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਦੇ ਮੈਂਬਰ ਬਲਜਿੰਦਰ ਸਿੰਘ ਧਾਲੀਵਾਲ ਪਿਛਲੇ ਕੁਝ ਸਾਲਾਂ ਤੋਂ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਹੇ ਹਨ। ਅਜਿਹਾ ਕਰਨ ਨਾਲ ਉਨਾਂ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਝਾੜ ਲਗਾਤਾਰ ਵੱਧ ਰਿਹਾ ਹੈ। ਦੂਜੇ ਪਾਸੇ ਆਪਣੇ ਕੁਦਰਤ ਪ੍ਰੇਮੀ ਹੋਣ ਦਾ ਸਬੂਤ ਦੇ ਕੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰ ਰਿਹਾ ਹੈ।
ਪੜ੍ਹੋ ਇਹ ਵੀ ਖਬਰ - Health Tips: ਸਰਦੀ ਦੇ ਮੌਸਮ ’ਚ ਲੋਕਾਂ ਨੂੰ ਵੱਧ ਪੈਦਾ ਹੈ ‘ਦਿਲ ਦਾ ਦੌਰਾ’, ਜਾਣੋ ਕਿਉਂ
ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਸਰਪੰਚ ਸ. ਧਾਲੀਵਾਲ ਨੇ ਦੱਸਿਆ ਕਿ ਨਵੀਂ ਵਿਧੀ ਨਾਲ ਕਣਕ ਦੀ ਬਿਜਾਈ ਸ਼ੁਰੂ ਕਰਨ ਸਮੇਂ ਇੱਕ ਵਾਰ ਤਾਂ ਮੁਸ਼ਕਲ ਜ਼ਰੂਰ ਹੋਣ ਲੱਗੀ ਪਰ ਫਿਰ ਵਧੀਆ ਤਜ਼ਰਬਾ ਹੋਣ ਲੱਗਾ। ਉਨ੍ਹਾਂ ਕਿਹਾ ਕਿ ਮਹਿੰਗੀ ਹੋਣ ਕਾਰਨ ਇਸ ਵਿਧੀ ਨੂੰ ਹੋਰ ਕਿਸਾਨ ਸੌਖੇ ਤਰੀਕੇ ਨਾਲ ਨਹੀਂ ਅਪਣਾ ਸਕਦੇ। ਇਸੇ ਲਈ ਸਰਕਾਰ ਨੂੰ ਬਿਜਾਈ ਵਾਲੇ ਸੰਦਾਂ ’ਤੇ ਸਬਸਿਡੀ ਦੀ ਸਹੂਲਤ ਨੂੰ ਸਰਲ ਬਣਾਉਣਾ ਚਾਹੀਦਾ ਹੈ ਤਾਂ ਜੋ ਹਰ ਕਿਸਾਨ ਨੂੰ ਇਸ ਦਾ ਲਾਭ ਮਿਲ ਸਕੇ।
ਪੜ੍ਹੋ ਇਹ ਵੀ ਖਬਰ - ‘ਰੋਮਾਂਟਿਕ’ ਹੋਣ ਦੇ ਨਾਲ-ਨਾਲ ਜ਼ਿਆਦਾ ‘ਗੁੱਸੇ’ ਵਾਲੇ ਹੁੰਦੈ ਨੇ ਇਸ ਅੱਖਰ ਦੇ ਲੋਕ, ਜਾਣੋ ਹੋਰ ਕਈ ਗੱਲਾਂ
ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ ਸ਼ੋਕ ਨਾਲ ਪਰਾਲੀ ਨੂੰ ਅੱਗ ਨਹੀਂ ਲਾਉਦਾ, ਜੇਕਰ ਬਾਊਮਾਸ ਐਨਰਜ਼ੀ ਪਲਾਟ 30-40 ਕਿਲੋਮੀਟਰ ’ਤੇ ਪਿੰਡਾਂ ਨਾਲ ਲੱਗਦੇ ਹੋਣ ਤਾਂ ਪਰਾਲੀ ਦੀ ਇਹ ਸਮੱਸਿਆ ਕਦੇ ਨਾ ਆਵੇ। ਉਨ੍ਹਾਂ ਬਾਕੀ ਦੇ ਵੀ ਕਿਸਾਨਾਂ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ, ਕਿਉਂਕਿ ਅੱਗ ਲਗਾਉਣ ਨਾਲ ਕਈ ਤਰਾਂ ਦੀਆਂ ਬੀਮਾਰੀਆਂ ਲੱਗ ਜਾਂਦੀਆਂ ਹਨ ਅਤੇ ਖੇਤ ਵਿਚਲੇ ਮਿੱਤਰ ਕੀੜੇ, ਜੋ ਜ਼ਮੀਨ ਨੂੰ ਉਪਜਾਊ ਬਣਾਉਦੇ ਹਨ, ਉਹ ਸੜ ਕੇ ਮਰ ਜਾਂਦੇ ਹਨ।
ਪੜ੍ਹੋ ਇਹ ਵੀ ਖਬਰ - ਧਨ ’ਚ ਵਾਧਾ ਅਤੇ ਪਰੇਸ਼ਾਨੀਆਂ ਤੋਂ ਮੁਕਤੀ ਪਾਉਣ ਲਈ ਐਤਵਾਰ ਨੂੰ ਕਰੋ ਇਹ ਖ਼ਾਸ ਉਪਾਅ
ਇਸ ਨਾਲ ਪਰਾਲੀ ਵਿਚਲੇ ਖ਼ੁਰਾਕੀ ਤੱਤ ਸੜ ਕੇ ਨਸ਼ਟ ਹੋ ਜਾਂਦੇ ਹਨ, ਹਵਾ ਪ੍ਰਦੂਸ਼ਿਤ ਹੋ ਜਾਂਦੀ ਹੈ ਤੇ ਵਾਤਾਵਰਨ ਗੰਧਲਾ ਹੋ ਜਾਂਦਾ ਹੈ। ਇਸ ਮੌਕੇ ਜਸਵਿੰਦਰ ਸਿੰਘ ਧਾਲੀਵਾਲ, ਹਰਜਿੰਦਰ ਸਿੰਘ ਧਾਲੀਵਾਲ, ਜੱਸਾ ਸਿੰਘ, ਮੇਲਾ ਸਿੰਘ, ਸ਼ਿਵਰਾਜ਼ ਸੰਧੂ, ਹਰਪ੍ਰੀਤ ਸਿੰਘ ਨੰਬਰਦਾਰ ਹਾਜ਼ਰ ਸਨ।
ਪੜ੍ਹੋ ਇਹ ਵੀ ਖਬਰ - Health tips : ਇਨ੍ਹਾਂ ਚੀਜ਼ਾਂ ਨੂੰ ਆਪਣੀ ਖੁਰਾਕ ‘ਚ ਕਰੋ ਸ਼ਾਮਲ, ਕਦੇ ਨਹੀਂ ਹੋਵੇਗੀ ਫ਼ੇਫੜਿਆਂ ਦੀ ਬੀਮਾਰੀ