ਭਾਰਤ ਦੀ ਤਾਕੀਦ ਦੇ ਬਾਵਜੂਦ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਤੋਂ 20 ਡਾਲਰ ਵਸੂਲ ਰਿਹੈ ਪਾਕਿ
Friday, Aug 04, 2023 - 02:25 PM (IST)

ਚੰਡੀਗੜ੍ਹ: ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਰਾਜ ਸਭਾ ਨੂੰ ਦੱਸਿਆ ਕਿ ਭਾਰਤ ਸਰਕਾਰ ਦੇ ਜ਼ੋਰ ਪਾਉਣ ਦੇ ਬਾਵਜੂਦ ਵੀ ਪਾਕਿਸਤਾਨ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਹਰੇਕ ਸ਼ਰਧਾਲੂ 'ਤੇ 20 ਅਮਰੀਕੀ ਡਾਲਰ ਦੀ ਫ਼ੀਸ ਵਸੂਲ ਰਿਹਾ ਹੈ। ‘ਆਪ’ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ 'ਚ ਮੰਤਰਾਲੇ ਨੇ ਕਿਹਾ ਕਿ ਭਾਰਤ ਸਰਕਾਰ ਨੇ ਪਾਕਿਸਤਾਨ ਸਰਕਾਰ ਨੂੰ ਲਗਾਤਾਰ ਤਾਕੀਦ ਕੀਤੀ ਹੈ ਕਿ ਸ਼ਰਧਾਲੂਆਂ ਦੀਆਂ ਇੱਛਾਵਾਂ ਦਾ ਸਨਮਾਨ ਕਰਦੇ ਹੋਏ ਸ਼ਰਧਾਲੂਆਂ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕੋਈ ਫ਼ੀਸ ਜਾਂ ਚਾਰਜ ਨਾ ਲਾਇਆ ਜਾਵੇ।
ਇਹ ਵੀ ਪੜ੍ਹੋ- 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਟਾਹਲੀ ਨਾਲ ਲਟਕਦੀ ਮਿਲੀ ਲਾਸ਼, ਪਰਿਵਾਰ 'ਚ ਪਿਆ ਚੀਕ-ਚਿਹਾੜਾ
ਸਹਾਨੀ ਨੇ ਅੱਗੇ ਕਿਹਾ ਕਿ ਮੰਤਰਾਲੇ ਨੇ ਕਿਹਾ ਕਿ ਭਾਰਤ ਸਰਕਾਰ ਨੇ ਪਾਕਿਸਤਾਨ 'ਚ ਗੁਰਦੁਆਰਾ ਸ੍ਰੀ ਕਰਤਾਰਪੁਰ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਸਹੂਲਤ ਲਈ 24 ਅਕਤੂਬਰ, 2019 ਨੂੰ ਪਾਕਿਸਤਾਨ ਸਰਕਾਰ ਨਾਲ ਇੱਕ ਸਮਝੌਤਾ ਕੀਤਾ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਚਾਲੂ ਕਰਨ ਅਤੇ ਪਵਿੱਤਰ ਅਸਥਾਨ ਤੱਕ ਆਸਾਨ ਅਤੇ ਸੁਵਿਧਾਜਨਕ ਪਹੁੰਚ ਲਈ ਸ਼ਰਧਾਲੂਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਇਹ ਪਹਿਲਕਦਮੀ ਕੀਤੀ ਗਈ ਸੀ।
ਇਹ ਵੀ ਪੜ੍ਹੋ- ਪੁਲਸ ਮੁਲਾਜ਼ਮ ਨੇ ਕਾਰ ਨਾਲ ਦਰੜਿਆ ਦੋਧੀ, ਗੱਡੀ 'ਚੋਂ ਬਰਾਮਦ ਹੋਈ ਸ਼ਰਾਬ ਦੀ ਬੋਤਲ
ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਇਹ ਸਮਝੌਤਾ ਸਾਲ ਭਰ ਵਿਚ ਰੋਜ਼ਾਨਾ ਆਧਾਰ 'ਤੇ ਭਾਰਤੀ ਸ਼ਰਧਾਲੂਆਂ ਦੇ ਨਾਲ-ਨਾਲ ਵਿਦੇਸ਼ੀ ਭਾਰਤੀ ਕਾਰਡ ਧਾਰਕਾਂ ਨੂੰ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ ਤੱਕ ਵੀਜ਼ਾ-ਮੁਕਤ ਯਾਤਰਾ ਦੀ ਸਹੂਲਤ ਪ੍ਰਦਾਨ ਕਰਦਾ ਹੈ। ਕੇਂਦਰ ਨੇ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਦੇ ਡੇਰਾ ਬਾਬਾ ਨਾਨਕ ਕਸਬੇ ਤੋਂ ਜ਼ੀਰੋ ਪੁਆਇੰਟ ਤੱਕ ਹਾਈਵੇਅ ਅਤੇ ਭਾਰਤੀ ਸਰਹੱਦ 'ਤੇ ਇਕ ਏਕੀਕ੍ਰਿਤ ਚੈੱਕ ਪੋਸਟ (ICP) ਸਮੇਤ ਅਤਿ-ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਹੈ।
ਇਹ ਵੀ ਪੜ੍ਹੋ- ਚੰਡੀਗੜ੍ਹ ਰੂਟ 'ਤੇ ਚੱਲਦੀ ਪਨ ਬੱਸ ਨੂੰ ਲੱਗੀ ਭਿਆਨਕ ਅੱਗ, ਸੜ ਕੇ ਹੋਈ ਸੁਆਹ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8