ਆਪਣੀਆਂ ਹਰਕਤਾਂ ਤੋਂ ਪਾਕਿਸਤਾਨ ਨਹੀਂ ਆ ਰਿਹਾ ਬਾਜ਼, ਹੁਣ ਡਰੋਨ ਰਾਹੀਂ ਭਾਰਤ ''ਚ ਸੁੱਟੇ ਪਿਸਤੌਲ ਤੇ ਮੈਗਜ਼ੀਨ

Sunday, Jul 14, 2024 - 03:10 AM (IST)

ਫਾਜ਼ਿਲਕਾ (ਨਾਗਪਾਲ, ਲੀਲਾਧਰ)– ਬੀਤੀ ਰਾਤ ਪਾਕਿਸਤਾਨ ਵੱਲੋਂ ਫਾਜ਼ਿਲਕਾ ਸੈਕਟਰ ਦੀ ਭਾਰਤ-ਪਾਕਿਸਤਾਨ ਸਰਹੱਦ ’ਤੇ ਇਕ ਵਾਰ ਫਿਰ ਤੋਂ ਡਰੋਨ ਗਤੀਵਿਧੀਆਂ ਦੇਖੀਆਂ ਗਈਆਂ। ਇਸ ਦੌਰਾਨ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਇਸ ਦੀ ਜਵਾਬੀ ਕਾਰਵਾਈ ਕਰਦਿਆਂ ਫਾਇਰਿੰਗ ਕੀਤੀ।

ਜਾਣਕਾਰੀ ਅਨੁਸਾਰ ਸਰਹੱਦ ਨੇੜੇ ਪਿੰਡ ਮੁਹਾਰ ਸੋਨਾ ਦੇ ਨੇੜੇ ਡਰੋਨ ਦੀ ਆਵਾਜ਼ ਸੁਣੀ ਗਈ। ਇਸ ’ਤੇ ਬੀ.ਐੱਸ.ਐੱਫ. ਦੇ 66ਵੀ. ਬਟਾਲੀਅਨ ਜਵਾਨਾਂ ਵੱਲੋਂ ਗੋਲੀਬਾਰੀ ਕਰਦਿਆਂ ਡਰੋਨ ਨੂੰ ਹੇਠਾਂ ਸੁੱਟ ਦਿੱਤਾ ਗਿਆ। ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਦੇ ਜਵਾਨਾਂ ਵੱਲੋਂ ਅੰਤਰਰਾਸ਼ਟਰੀ ਸਰਹੱਦ ਨੇੜੇ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ। ਸਰਚ ਆਪ੍ਰੇਸ਼ਨ ਦੌਰਾਨ ਇਕ ਵੱਡਾ ਪੈਕੇਟ ਮਿਲਿਆ, ਜਿਸ ’ਚੋਂ 3 ਪਿਸਤੌਲ ਅਤੇ 7 ਮੈਗਜ਼ੀਨ ਬਰਾਮਦ ਹੋਏ।

ਇਹ ਵੀ ਪੜ੍ਹੋ- ਦੇਖ ਲਓ ਨਸ਼ੇੜੀਆਂ ਦਾ ਹਾਲ ! ਨਸ਼ਾ ਕਰਨ ਤੋਂ ਰੋਕਿਆ ਤਾਂ ਨੌਜਵਾਨ ਨੇ ਆਪਣੇ ਪਿਓ ਨੂੰ ਹੀ ਪਹੁੰਚਾ'ਤਾ ਹਸਪਤਾਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News