ਭਾਰਤ-ਪਾਕਿਸਤਾਨ ਸਰਹੱਦ ਦੀ ਜੋਧਾਵਾਲਾ ਇਲਾਕੇ ਵਿਚ ਪਾਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
Thursday, Jun 22, 2023 - 06:11 PM (IST)

ਫਾਜ਼ਿਲਕਾ (ਸੁਨੀਲ)- ਫਾਜ਼ਿਲਕਾ ਦੀ ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ 'ਚ ਲਗਾਤਾਰ ਡਰੋਨ ਦੀ ਮੂਵਮੈਂਟ ਹੋ ਰਹੀ ਹੈ। ਇਸ ਦੌਰਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ਼ ਨੇ ਪਾਕਿਸਤਾਨੀ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਫਾਜ਼ਿਲਕਾ ਦੀ ਭਾਰਤ-ਪਾਕਿਸਤਾਨ ਸਰਹੱਦ 'ਤੇ ਬੀ.ਐੱਸ.ਐੱਫ਼ ਨੇ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ, ਜਿਸ ਦੇ ਨਾਲ ਦੋ ਕਿੱਲੋ ਹੈਰੋਇਨ ਵੀ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਛੱਡਣ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਵਲਟੋਹਾ ਦੀ ਟਿੱਪਣੀ 'ਤੇ ਦਿੱਤਾ ਵੱਡਾ ਬਿਆਨ
ਦਰਅਸਲ ਅੱਜ ਸਵੇਰੇ ਭਾਰਤ-ਪਾਕਿਸਤਾਨ ਸਰਹੱਦ ਦੇ ਜੋਧਾਵਾਲਾ ਇਲਾਕੇ ਵਿਚ ਪਾਕਿਸਤਾਨ ਵਾਲੇ ਪਾਸੇ ਤੋਂ ਇਕ ਡਰੋਨ ਭਾਰਤ ਦੀ ਹੱਦ 'ਚ ਦਾਖਲ ਹੋਇਆ ਜੋ ਭਾਰਤ-ਪਾਕਿਸਤਾਨ ਤਾਰਬੰਦੀ ਨੇੜੇ ਅਚਾਨਕ ਹੇਠਾਂ ਡਿੱਗ ਪਿਆ। ਇਸ ਤੋਂ ਪਹਿਲਾਂ ਭਾਰਤ ਵਾਲੇ ਪਾਸੇ ਤੋਂ ਡਰੋਨ ਦੇ ਨਾਲ ਆਈ ਹੈਰੋਇਨ ਨੂੰ ਲੈਣ ਲਈ ਕੋਈ ਪਹੁੰਚਦਾ ਬੀ. ਐੱਸ. ਐੱਫ਼ ਨੇ ਇਲਾਕੇ ਨੂੰ ਸੀਲ ਕਰਕੇ ਪਾਕਿਸਤਾਨੀ ਡਰੋਨ ਅਤੇ ਹੈਰੋਇਨ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਤੇ ਇਲਾਕੇ ਦੀ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ- ਹਰੀਕੇ ਵਾਈਲਡ ਲਾਈਫ ਸੈਂਚੁਰੀ ’ਚ ਨਜ਼ਰ ਆਇਆ ਦੁਰਲੱਭ ਡਾਲਮੇਟੀਅਨ ਪੈਲੀਕਨ ਪੰਛੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।