ਚਿੱਟਾ ਖ਼ਰੀਦਣ ਅਤੇ ਵੇਚਣ ਵਾਲਿਆਂ ਨੂੰ ਲੈ ਕੇ ਪਿੰਡ ਬਹਾਦਰਪੁਰ ਦੀ ਪੰਚਾਇਤ ਲਿਆ ਅਹਿਮ ਫ਼ੈਸਲਾ
Thursday, Aug 10, 2023 - 05:24 PM (IST)

ਬਠਿੰਡਾ- ਪਿੰਡ ਬਹਾਦਰਪੁਰ ਦੀ ਪੰਚਾਇਤ ਨੇ ਪੰਜਾਬ ਬੇਟਾ ਬਚਾਓ ਅੰਦੋਲਨ ਦਾ ਸਮਰਥਨ ਕਰਦੇ ਹੋਏ ਅਹਿਮ ਫ਼ੈਸਲਾ ਲਿਆ ਹੈ। ਸਰਪੰਚ ਅਵਤਾਰ ਸਿੰਘ ਕਲੇਰ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਮਤਾ ਪਾਸ ਕੀਤਾ ਗਿਆ। ਤਜਵੀਜ਼ ਅਨੁਸਾਰ ਜੇਕਰ ਕੋਈ ਪਿੰਡ 'ਚ ਮੈਡੀਕਲ ਨਸ਼ੇ, ਚਿਟਾ ਆਦਿ ਵੇਚਦਾ ਪਾਇਆ ਗਿਆ ਤਾਂ ਉਸ ਨੂੰ ਜ਼ਮਾਨਤ ਨਹੀਂ ਦਿੱਤੀ ਜਾਵੇਗੀ। ਤੰਬਾਕੂ, ਬੀੜੀ, ਸਿਗਰਟ, ਜ਼ਰਦਾ ਆਦਿ ਦੀ ਵਿਕਰੀ 'ਤੇ ਵੀ ਪਾਬੰਦੀ ਲਗਾਈ ਗਈ ਹੈ। ਇਸ ਦੀ ਉਲੰਘਣਾ ਕਰਨ 'ਤੇ 5,000 ਰੁਪਏ ਜੁਰਮਾਨਾ ਲਾਉਣ ਦਾ ਐਲਾਨ ਕੀਤਾ ਗਿਆ ਹੈ। ਪਿੰਡ ਦੇ ਲੋਕਾਂ ਨੇ ਨਸ਼ਿਆਂ ਖ਼ਿਲਾਫ਼ ਮਾਰਚ ਵੀ ਕੱਢਿਆ।
ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ ਮਗਰੋਂ ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਰੋ-ਰੋ ਦੱਸੀਆਂ ਇਹ ਗੱਲਾਂ
ਸਰਪੰਚ ਧਾਲੀਵਾਲ ਨੇ ਦੱਸਿਆ ਕਿ ਪਿੰਡ ਦੇ ਨੌਜਵਾਨ ਸਪੋਰਟਸ ਕਲੱਬ, ਸੰਤ ਬਾਬਾ ਕਿਸ਼ਨ ਅਤੇ ਸ਼ਕਤੀਮਾਨ ਸਪੋਰਟਸ ਕਲੱਬ ਸਮੇਤ ਕਿਸਾਨ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਨੇ ਮਿਲ ਕੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਦਾ ਫ਼ੈਸਲਾ ਲਿਆ ਹੈ। ਜੇਕਰ ਪਿੰਡ ਦਾ ਕੋਈ ਵਿਅਕਤੀ ਨਸ਼ਾ ਤਸਕਰ ਦੀ ਮਦਦ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- 5 ਭੈਣਾਂ ਦੇ ਇਕਲੌਤੇ ਭਰਾ ਨੇ ਪਹਿਲਾਂ ਪਤਨੀ ਨੂੰ ਕੀਤਾ ਫੋਨ, ਫਿਰ ਚੁੱਕਿਆ ਉਹੀ ਕਦਮ ਜਿਸ ਦਾ ਡਰ ਸੀ
ਬਠਿੰਡਾ 'ਚ ਨਸ਼ਾ ਵੇਚਣ ਅਤੇ ਕਰਨ ਵਾਲਿਆਂ ਦਾ ਬਾਈਕਾਟ
ਨਗਰ ਨਿਗਮ ਬਠਿੰਡਾ ਨੇ ਨਸ਼ਿਆਂ ਵਿਰੁੱਧ ਮਤਾ ਪਾਸ ਕੀਤਾ ਹੈ। ਮੇਅਰ ਸਮੇਤ ਕੌਂਸਲਰਾਂ ਨੇ ਕਿਹਾ ਕਿ ਨਸ਼ਾ ਵੇਚਣ ਅਤੇ ਕਰਨ ਵਾਲਿਆਂ ਦਾ ਬਾਈਕਾਟ ਕੀਤਾ ਜਾਵੇਗਾ। ਕੋਈ ਵੀ ਕੌਂਸਲਰ ਨਸ਼ਾ ਕਰਨ ਵਾਲੇ ਦੀ ਮਦਦ ਨਹੀਂ ਕਰੇਗਾ ਅਤੇ ਨਾ ਹੀ ਅਦਾਲਤ ਜਾਂ ਥਾਣੇ 'ਚ ਨਸ਼ਾ ਤਸਕਰਾਂ ਨੂੰ ਜ਼ਮਾਨਤ ਦੇਵੇਗਾ। ਮੇਅਰ ਰਮਨ ਗੋਇਲ ਦੀ ਅਗਵਾਈ ਹੇਠ ਪਹੁੰਚੇ ਸਮੂਹ ਕੌਂਸਲਰਾਂ ਨੇ ਕਿਹਾ ਕਿ ਨਸ਼ਿਆਂ ਕਾਰਨ ਪਰਿਵਾਰ ਬਰਬਾਦ ਹੋ ਰਹੇ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਹੈ।
ਇਹ ਵੀ ਪੜ੍ਹੋ- ਕੋਠੇ ਤੋਂ ਛਾਲ ਮਾਰਨ ਵਾਲੀ ਗਰਭਵਤੀ ਔਰਤ ਨੇ ਤੋੜਿਆ ਦਮ, ਸਹੁਰੇ ਪਰਿਵਾਰ 'ਤੇ ਮਾਮਲਾ ਦਰਜ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8