ਧੂਰੀ ’ਚ ਪੈਰਾਮੈਡੀਕਲ ਸਟਾਫ਼ ਵੱਲੋ ਖ਼ਾਲੀ ਪੀਪੇ ਖੜਕਾ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

Friday, Jan 07, 2022 - 04:24 PM (IST)

ਧੂਰੀ ’ਚ ਪੈਰਾਮੈਡੀਕਲ ਸਟਾਫ਼ ਵੱਲੋ ਖ਼ਾਲੀ ਪੀਪੇ ਖੜਕਾ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਧੂਰੀ (ਦਵਿੰਦਰ) : ਇੱਕ ਪਾਸੇ ਕਰੋਨਾ ਮਹਾਮਾਰੀ ਦੀ ਦੁਬਾਰਾ ਪਈ ਮਾਰ ਕਾਰਨ ਲੋਕਾ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਧਰ ਦੂਜੇ ਪਾਸੇ ਸੂਬੇ ਦੇ ਸਮੂਹ ਸਰਕਾਰੀ ਹਸਪਤਾਲਾਂ ਦੇ ਪੈਰਾਮੈਡੀਕਲ ਸਟਾਫ਼ ਵੱਲੋ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਡੇਢ ਮਹੀਨੇ ਤੋਂ ਹੜਤਾਲ ’ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬੈਠ ਪੈਰਾਮੈਡੀਕਲ ਦੇ ਸਮੂਹ ਸਟਾਫ਼ ਵਲੋਂ ਖ਼ਾਲੀ ਪੀਪੇ ਖੜਕਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ PM ਮੋਦੀ 'ਤੇ ਤੰਜ਼, '15 ਮਿੰਟ ਰੁਕਣਾ ਪਿਆ ਤਾਂ ਮਚੀ ਹਾਏ ਤੋਬਾ'

ਇਸ ਮੌਕੇ ’ਤੇ ਧੂਰੀ ਸਰਕਾਰੀ ਹਸਪਤਾਲ ਦੇ ਪੈਰਾਮੈਡੀਕਲ ਸਟਾਫ਼ ਦੇ ਮੈਬਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਕਿਹਾ ਕਿ ਇਹ ਖ਼ਾਲੀ ਪੀਪੇ ਖੜਕਾਉਣ ਦਾ ਸਾਡਾ ਮੁੱਖ ਮਕਸਦ ਸਰਕਾਰ ਨੂੰ ਜਗਾਉਣਾ ਹੈ ਕਿਉਂਕਿ ਮੌਜੂਦਾ ਕਾਂਗਰਸ ਦੀ ਸਰਕਾਰ ਪਿਛਲੇ ਡੇਢ ਮਹੀਨੇ ਤੋਂ ਸੁੱਤੀ ਪਈ ਹੈ। ਹੋ ਸਕਦਾ ਹੈ ਕਿ ਸਰਕਾਰ ਖ਼ਾਲੀ ਪੀਪਿਆਂ ਦੀ ਅਵਾਜ਼ ਨਾਲ ਜਾਗ ਸਕੇ। ਹੜਤਾਲ ’ਤੇ ਬੈਠੇ ਸਟਾਫ਼ ਨੇ ਦੱਸਿਆ ਕਿ ਅਸੀਂ ਪਿਛਲੇ ਡੇਢ ਮਹੀਨੇ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨੇ ’ਤੇ ਬੈਠੇ ਹਾਂ ਪਰ ਸਰਕਾਰ ਦੇ ਕੰਨਾਂ ’ਤੇ ਜੂੰ ਤੱਕ ਨਹੀ ਸਰਕੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਸੀਂ ਆਪਣੇ ਬੱਚਿਆਂ ਸਮੇਤ ਸੜਕਾਂ ਜਾਮ ਕਰਾਂਗੇ ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

Harnek Seechewal

Content Editor

Related News