ਨਵਜੰਮੀ ਬੱਚੀ ਦਾ ਭਰੂਣ ਸੁੱਟਣ ਵਾਲੇ ਦੋਸ਼ੀ ਮਾਪੇ ਪੁਲਸ ਨੇ ਕੀਤੇ ਕਾਬੂ

04/12/2022 9:56:17 AM

ਨਾਭਾ (ਭੂਪਾ) : ਵਿਸ਼ਵ ਪ੍ਰਸਿੱਧ ਹੌਰਲਿਕਸ ਫੈਕਟਰੀ ਨੇੜਿਓਂ ਬੀਤੇ ਦਿਨੀਂ ਮਿਲੇ ਇਕ ਮ੍ਰਿਤਕ ਭਰੂਣ ਦੇ ਮਾਮਲੇ ’ਚ ਪੁਲਸ ਨੇ ਸ਼ਲਾਘਾਯੋਗ ਕਾਰਵਾਈ ਕਰਦਿਆਂ ਘਟਨਾ ਦੇ ਕੁਝ ਦਿਨਾਂ ਅੰਦਰ ਹੀ ਕਥਿਤ ਦੋਸ਼ੀਆਂ ਦੇ ਮਾਪਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਇਹ ਭਰੂਣ ਹੌਰਲਿਕਸ ਫੈਕਟਰੀ ਲਾਗੇ ਚਾਹ ਦਾ ਕੰਮ ਕਰਦੇ ਪਰਗਟ ਸਿੰਘ ਨਾਮੀ ਵਿਅਕਤੀ ਵੱਲੋਂ ਬਰਾਮਦ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਸ ਨੇ 100 ਨੰਬਰ ’ਤੇ ਕਾਲ ਕਰ ਕੇ ਪੁਲਸ ਨੂੰ ਇਸ ਦੀ ਜਾਣਕਾਰੀ ਦਿੱਤੀ। ਮਾਮਲੇ ’ਚ ਕਾਰਵਾਈ ਕਰਦਿਆਂ ਪੁਲਸ ਵੱਲੋਂ ਮ੍ਰਿਤਕ ਭਰੂਣ ਦੇ ਕਥਿਤ ਦੋਸ਼ੀ ਮਾਪਿਆਂ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 315, 318 ਅਧੀਨ ਮਾਮਲਾ ਦਰਜ ਕਰ ਕੇ ਮਾਮਲੇ ਦੀ ਪੜਤਾਲ ਤੇਜ਼ੀ ਨਾਲ ਸ਼ੁਰੂ ਕਰ ਦਿੱਤੀ ਸੀ।

ਇਹ ਵੀ ਪੜ੍ਹੋ : ਮਿੱਡੂਖੇੜਾ ਕਤਲ ਕਾਂਡ : ਸ਼ਾਰਪ ਸ਼ੂਟਰਾਂ ਦੀ ਗ੍ਰਿਫ਼ਤਾਰੀ ਤੋਂ 7 ਦਿਨਾਂ ਬਾਅਦ ਹੋਏ ਅਹਿਮ ਖ਼ੁਲਾਸੇ

ਡੀ. ਐੱਸ. ਪੀ. ਨਾਭਾ ਰਾਜੇਸ਼ ਛਿੱਬਰ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਖੁਲਾਸਾ ਕੀਤਾ ਕਿ ਸਹਾਇਕ ਥਾਣੇਦਾਰ ਚਮਕੌਰ ਸਿੰਘ ਅਤੇ ਪੁਲਸ ਪਾਰਟੀ ਨੇ ਮਿਲੀ ਖੁਫੀਆ ਸੂਚਨਾ ਦੇ ਆਧਾਰ ’ਤੇ ਕਥਿਤ ਦੋਸ਼ੀਆਨ ਮਹਾਂਵੀਰ ਪੁੱਤਰ ਗੁਲਈ ਰਾਮ ਵਾਸੀ ਹੀਰਾ ਮਹਿਲ ਨਾਭਾ ਅਤੇ ਮਨਪ੍ਰੀਤ ਕੌਰ ਪਤਨੀ ਸਿਮਰਜੀਤ ਸਿੰਘ ਵਾਸੀ ਪਿੰਡ ਹਸਨਪੁਰ ਨੂੰ ਗ੍ਰਿਫਤਾਰ ਕਰ ਲਿਆ ਜਿਨ੍ਹਾਂ ਪਾਸੋਂ ਕੀਤੀ ਪੁੱਛ-ਪੜਤਾਲ ਤੋਂ ਬਾਅਦ ਦੋਨੋਂ ਕਥਿਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਰਿਮਾਂਡ ਦੌਰਾਨ ਕਥਿਤ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਮ੍ਰਿਤਕ ਭਰੂਣ ਦੀ ਹੱਤਿਆ ਕਰਨ ’ਚ ਹੋਰ ਕਿਹੜੇ-ਕਿਹੜੇ ਵਿਅਕਤੀਆਂ ਦੀ ਸ਼ਮੂਲੀਅਤ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


Anuradha

Content Editor

Related News