ਹੈਵਾਨੀਅਤ ਦੀ ਹੱਦ! ਕੁਝ ਹੀ ਘੰਟਿਆਂ ਦੇ ਨਵਜੰਮੇ ਬੱਚੇ ਨੂੰ ਲਿਫਾਫੇ 'ਚ ਪਾ ਕੇ ਦਰੱਖ਼ਤ ਨਾਲ ਟੰਗ ਕੇ ਮਾਪੇ ਹੋਏ ਫਰਾਰ
Monday, Feb 12, 2024 - 05:19 AM (IST)
ਚੰਡੀਗੜ੍ਹ (ਸੁਸ਼ੀਲ) : ਅੱਜ-ਕੱਲ ਲੋਕਾਂ ਦਾ ਇਨਸਾਨੀਅਤ ਤੇ ਰਿਸ਼ਤੇ-ਨਾਤਿਆਂ ਤੋਂ ਤਾਂ ਜਿਵੇਂ ਵਿਸ਼ਵਾਸ ਹੀ ਉੱਠ ਗਿਆ ਹੈ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਚੰਡੀਗੜ੍ਹ ਤੋਂ, ਜਿੱਥੇ ਇਕ ਨਵਜੰਮੇ ਬੱਚੇ ਨੂੰ ਬੈਗ ਵਿਚ ਪਾ ਕੇ ਮਲੋਆ ਨੂੰ ਜਾਣ ਵਾਲੇ ਕੱਚੇ ਰਸਤੇ ਦੇ ਕਿਨਾਰੇ ਦਰੱਖ਼ਤ ਨਾਲ ਲਟਕਾ ਦਿੱਤਾ ਗਿਆ। ਕਿਸੇ ਰਾਹਗੀਰ ਨੂੰ ਨਵਜੰਮੇ ਬੱਚੇ ਦੇ ਰੋਣ ਦੀ ਆਵਾਜ਼ ਸੁਣਾਈ ਦਿੱਤੀ ਤਾਂ ਉਸ ਨੇ ਦੇਖਿਆ ਕਿ ਦਰੱਖ਼ਤ ’ਤੇ ਇਕ ਬੈਗ ਲਟਕ ਰਿਹਾ ਹੈ। ਬੈਗ ਵਿਚ ਦੇਖਣ ’ਤੇ ਉਸ ਵਿਚੋਂ ਬੱਚਾ ਮਿਲਿਆ। ਉਸ ਨੇ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦਿੱਤੀ।
ਇਹ ਵੀ ਪੜ੍ਹੋ- ਅਨੋਖਾ ਵਿਆਹ: ਮਾਪਿਆਂ ਦੀ ਇੱਛਾ ਤੇ 17 ਸਾਲਾਂ ਦੇ ਪਿਆਰ ਲਈ ਹੈਲੀਕਾਪਟਰ 'ਚ ਲਾੜੀ ਵਿਆਹੁਣ ਗਿਆ ਲਾੜਾ
ਮਲੋਆ ਥਾਣਾ ਪੁਲਸ ਬੱਚੇ ਨੂੰ ਸੈਕਟਰ-16 ਜਨਰਲ ਹਸਪਤਾਲ ਲੈ ਗਈ, ਜਿੱਥੇ ਐਮਰਜੈਂਸੀ ਵਿਚ ਡਾਕਟਰਾਂ ਨੇ ਉਸ ਦੀ ਜਾਂਚ ਕੀਤੀ। ਨਵਜੰਮਿਆ ਬੱਚਾ ਲੜਕਾ ਹੈ ਅਤੇ ਕੁਝ ਘੰਟਿਆਂ ਦਾ ਹੀ ਲੱਗ ਰਿਹਾ ਹੈ। ਮਲੋਆ ਥਾਣਾ ਪੁਲਸ ਨੇ ਦੱਸਿਆ ਕਿ ਰਾਹਗੀਰ ਦੀ ਸ਼ਿਕਾਇਤ ’ਤੇ ਪੁਲਸ ਨੇ ਅਣਪਛਾਤੇ ਮਾਤਾ-ਪਿਤਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਰਸਤੇ ’ਚ ਕਿੱਥੇ-ਕਿੱਥੇ ਸੀ.ਸੀ.ਟੀ.ਵੀ. ਕੈਮਰੇ ਲੱਗੇ ਹਨ, ਉਨ੍ਹਾਂ ਨੂੰ ਚੈੱਕ ਕੀਤਾ ਜਾ ਰਿਹਾ ਹੈ। ਪੁਲਸ ਨੇ ਦੱਸਿਆ ਕਿ ਨਵਜੰਮਿਆ ਬੱਚਾ ਬਿਲਕੁਲ ਤੰਦਰੁਸਤ ਹੈ ਅਤੇ ਇਸ ਸਮੇਂ ਡਾਕਟਰਾਂ ਦੀ ਦੇਖ-ਰੇਖ ਵਿਚ ਹੈ।
ਇਹ ਵੀ ਪੜ੍ਹੋ- ਹਜ਼ਾਰਾਂ ਟਰੈਕਟਰ-ਟਰਾਲੀਆਂ ਲੈ ਕੇ ਕਿਸਾਨ ਭਲਕੇ ਕਰਨਗੇ ਦਿੱਲੀ ਵੱਲ ਕੂਚ, ਹਰਿਆਣਾ 'ਚ ਹੋ ਰਹੀ ਰੋਕਣ ਦੀ ਤਿਆਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e