ਫੀਸ ਮਾਮਲੇ ਨੂੰ ਲੈ ਕੇ ਮਾਪਿਆਂ ਵੱਲੋਂ ਸੁਪਰੀਮ ਕੋਰਟ 'ਚ ਲੜਾਂਗੇ : ਚਰਨਪਾਲ ਬਾਗੜੀ

7/4/2020 9:41:19 PM

ਚੰਡੀਗੜ੍ਹ (ਹਾਂਡਾ)- ਪੰਜਾਬ ਦੇ ਇੰਡੀਪੈਂਡੈਂਡ ਸਕੂਲਾਂ ਨੂੰ ਹਾਈਕੋਰਟ ਵਲੋਂ ਮਿਲੀ ਫੀਸ ਵਸੂਲੀ ਦੀ ਇਜਾਜ਼ਤ ਖਿਲਾਫ ਐਡਵੋਕੇਟ ਚਰਨਪਾਲ ਬਾਗੜੀ ਨੇ ਸੁਪਰੀਮ ਕੋਰਟ ਵਿਚ ਚੱਲ ਰਹੇ ਮਾਮਲਿਆਂ ਵਿਚ ਇਨ ਪਰਸਨ ਪਾਰਟੀ ਬਣਾਉਣ ਲਈ ਅਰਜ਼ੀ ਦਾਖਲ ਕੀਤੀ ਸੀ ਜਿਸਨੂੰ ਸਵੀਕਾਰ ਕਰ ਲਿਆ ਗਿਆ ਹੈ। ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹੋਣੀ ਹੈ। ਪੰਜਾਬ ਦੇ ਮਾਪਿਆਂ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਵੀ ਨਿੱਜੀ ਸਕੂਲਾਂ ਦੇ ਪੱਖ ਵਿਚ ਸੁਣਾਏ ਗਏ ਫੈਸਲੇ ਖਿਲਾਫ ਡਬਲ ਬੈਂਚ ਵਿਚ ਐੱਲ. ਪੀ. ਏ. ਦਾਖਲ ਕਰ ਦਿੱਤੀ ਗਈ ਹੈ ਜਿਸ ਦੀ ਸੋਮਵਾਰ ਨੂੰ ਸਕਰੂਟਨੀ ਹੋਣੀ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Bharat Thapa

Content Editor Bharat Thapa